ਜਲੰਧਰ:ਕਾਂਗਰਸੀ ਕੌਂਸਲਰ (Congress Councilor) ਦੇ ਪਤੀ ਅਨੂਪ ਪਾਠਕ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਦੇ ਕੋਲੋ ਚਾਰ ਪੰਨਿਆਂ ਦਾ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।ਮ੍ਰਿਤਕ ਕੋਲੋਂ ਚਾਰ ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ।ਮ੍ਰਿਤਕ ਨੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ ਉਸਦੀ ਨੂੰਹ ਅਤੇ ਉਸਦੇ ਪਰਿਵਾਰ ਵਾਲਿਆ ਵੱਲੋਂ ਮਾਰਨ ਦੀਆਂ ਧਮਕੀਆਂ ਦਿੱਤੀਆ ਜਾ ਰਹੀਆ ਸਨ।ਉਨ੍ਹਾਂ ਨੇ ਸੁਸਾਈਡ ਨੋਟ ਵਿਚ ਇਹ ਵੀ ਲਿਖਿਆ ਹੈ ਕਿ ਮੈਂ ਤੰਗ ਆ ਕੇ ਖੁਦਕੁਸ਼ੀ ਦਾ ਰਸਤਾ ਚੁਣਿਆ ਹੈ।ਉਨ੍ਹਾਂ ਕਿਹਾ ਹੈ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆ ਗਈਆ ਸਨ।
ਮ੍ਰਿਤਕ ਦੇ ਬੇਟੇ ਕਰਨ ਪਾਠਕ ਦਾ ਕਹਿਣਾ ਹੈ ਕਿ ਮੇਰੇ ਪਿਤਾ ਦੀ ਜਾਨ ਲੈਣ ਵਾਲਿਆ ਨੂੰ ਪੁਲਿਸ ਜਲਦੀ ਗ੍ਰਿਫ਼ਤਾਰ ਕਰੇ।ਉਨ੍ਹਾਂ ਨੇ ਕਿਹਾ ਹੈ ਕਿ ਸੁਸਾਈਡ ਨੋਟ ਪੁਲਿਸ ਨੂੰ ਕੋਲ ਹੈ ਅਤੇ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ।ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਅੰਤਿਮ ਸਸਕਾਰ ਨਹੀ ਕੀਤਾ ਜਾਵੇ।ਉਨ੍ਹਾਂ ਨੇ ਪੁੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਹੈ ਕਿ ਅਨੂਪ ਪਾਠਕ ਸਾਡਾ ਵਰਕਰ ਸੀ।ਉਨ੍ਹਾਂ ਨੇ ਕਿਹਾ ਉਨ੍ਹਾਂ ਦੀ ਪਤਨੀ ਕੌਂਸਲਰ ਹੈ।ਉਨ੍ਹਾਂ ਨੇ ਕਿਹਾ ਹੈ ਕਿ ਦੁੱਖ ਦੀ ਘੜੀ ਵਿਚ ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮਾਂ ਉਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇਗੀ।
ਉਧਰ ਜਾਂਚ ਅਧਿਕਾਰੀ ਇਕਬਾਲ ਸਿੰਘ ਕਾਹਲੋਂ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਮ੍ਰਿਤਕ ਨੂੰ ਫੰਦੇ ਉਤੋਂ ਲਹਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੋਸਟਮਾਰਟਮ (Postmortem) ਲਈ ਲਾਸ਼ ਨੂੰ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪਰਿਵਾਰ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ।ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮ ਨੂੰ ਕਾਬੂ ਕੀਤਾ ਜਾਵੇਗਾ।
ਇਹ ਵੀ ਪੜੋ:ਮੁਲਾਜ਼ਮਾਂ ਨੇ ਕਿਉਂ ਘੇਰੀ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਦੀ ਕੋਠੀ ?