ਜਲੰਧਰ: ਇੱਕ ਪਾਸੇ ਜਿਥੇ ਕੋਰੋਨਾ ਦੇ ਮਾਮਲੇ ਦਿਨ ਪਰ ਦਿਨ ਵਧਦੇ ਜਾ ਰਹੇ ਹਨ। ਉਥੇ ਹੀ ਸਿਹਤ ਮਹਿਕਮੇ ਵੱਲੋਂ ਵੀ ਇਸ ਨੂੰ ਕਾਬੂ ਕਰਨ ਲਈ ਜਿੱਥੇ ਇੱਕ ਪਾਸੇ ਹਸਪਤਾਲਾਂ 'ਚ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵੀ ਵਧਾ ਦਿੱਤੀ ਹੈ। ਜਲੰਧਰ 'ਚ ਵੀ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਕਈ ਥਾਵਾਂ 'ਤੇ ਕੋਵਿਡ ਟੈਸਟਿੰਗ ਸੈਂਟਰ ਬਣਾ ਕੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਜਲੰਧਰ 'ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਥੇ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਨ ਦੇ ਨਾਲ-ਨਾਲ ਹਸਪਤਾਲਾਂ 'ਚ ਭਰਤੀ ਮਰੀਜ਼ਾਂ ਨੂੰ ਜ਼ਰੂਰੀ ਇਲਾਜ ਦਿੱਤਾ ਜਾ ਰਿਹਾ ਹੈ, ਉਥੇ ਹੀ ਕੋਰੋਨਾ ਟੈਸਟਾਂ ਨੂੰ ਲੈਕੇ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ 'ਚ ਰੋਜ਼ਾਨਾ 6000 ਸੈਂਪਲ ਲਏ ਜਾਂਦੇ ਹਨ। ਇਸ ਲਈ ਜਲੰਧਰ ਜ਼ਿਲ੍ਹੇ 'ਚ 67 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ । ਉਨਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 42 ਟੀਮਾਂ ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਅਤੇ 25 ਟੀਮਾਂ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ 25 ਟੀਮਾਂ ਵਿੱਚੋਂ 12 ਟੀਮਾਂ ਸ਼ਹਿਰ 'ਚ ਪੁਲਿਸ ਨਾਕਿਆਂ 'ਤੇ ਲੋਕਾਂ ਦਾ ਕੋਰੋਨਾ ਟੈਸਟ ਕਰਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ 'ਚ ਵੀ ਕੋਰੋਨਾ ਸੈਂਪਲਿੰਗ ਨਿਰੰਤਰ ਜਾਰੀ ਹੈ।
ਇਹ ਵੀ ਪੜ੍ਹੋ:ਅਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਗਾਈ ਰੋਕ