ਜਲੰਧਰ: ਸੂਬੇ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸਨੇ ਸਰਕਾਰ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਨਾਈਟ ਕਰਫਿਊ ਲਗਾਇਆ ਗਿਆ ਹੈ ਨਾਲ ਹੀ ਸਮੇਂ ਸਮੇਂ ਤੇ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਵੀ ਹਿਦਾਇਤ ਦਿੱਤੀ ਜਾ ਰਹੀ ਹੈ। ਨਾਲ ਹੀ ਸੂਬੇ ਚ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਟੀਕਾ ਵੀ ਲਗਾਇਆ ਜਾ ਰਿਹਾ ਹੈ।
ਫਿਲੌਰ ਦੇ ਪਿੰਡ ਨੰਗਲ ਵਿਖੇ ਵੀ ਐਸਐਮਓ ਜੋਤੀ ਫੂਲਕਾ ਦੀ ਅਗਵਾਈ ਹੇਠ ਕੋਰੋਨਾ ਦੀ ਬੀਮਾਰੀ ਤੋਂ ਬਚਣ ਲਈ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ। ਇਸ ਸਬੰਧ ਵਿੱਚ ਸਰਪੰਚ ਜਗਤਾਰ ਸਿੰਘ ਤਾਰਾ ਨੇ ਕਿਹਾ ਕਿ ਹਰ ਇੱਕ ਨੂੰ ਅੱਗੇ ਆ ਕੇ ਕੋਰੋਨਾ ਵੈਕਸੀਨ ਲਗਾ ਕੇ ਕੋਰੋਨਾ ਮਹਾਂਮਾਰੀ ਤੋਂ ਬਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਰਾਰਤੀ ਅਤੇ ਮਾੜੇ ਅਨਸਰਾਂ ਜੋ ਅਫਵਾਹ ਫੈਲਾ ਰਹੇ ਹਨ ਉਨ੍ਹਾਂ ਦੀ ਅਫਵਾਹਾਂ ਵਿੱਚ ਨਹੀਂ ਆਉਣਾ ਚਾਹੀਦਾ। ਲੋਕਾਂ ਨੂੰ ਅੱਗੇ ਆ ਕੇ ਕੋਰੋਨਾ ਦਾ ਟੀਕਾ ਲਗਵਾਉਣ ਚਾਹੀਦਾ ਹੈ। ਇਸ ਤੋਂ ਇਲਾਵਾ ਸਰਪੰਚ ਨੇ ਪੰਜਾਬ ਸਰਕਾਰ ਅਤੇ ਸਿਹਤ ਕਰਮੀਆਂ ਦਾ ਧੰਨਵਾਦ ਕਰਦੇ ਹੋਏ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪਿੰਡ ਪਿੰਡ ਕੀਤਾ ਜਾ ਰਿਹਾ ਟੀਕਾਕਰਨ ਦਾ ਉਪਰਾਲਾ ਬਹੁਤ ਵਧੀਆ ਹੈ।
ਇਹ ਵੀ ਪੜੋ: ਗੁਰਦਾਸਪੁਰ ਜ਼ਿਲ੍ਹੇ 'ਚ 15 ਅਪ੍ਰੈਲ ਤੱਕ ਬੰਦ ਰਹੇਗੀ ਕਣਕ ਦੀ ਖਰੀਦ