ਤਰਨਤਾਰਨ: ਰੰਘਰੇਟੇ ਸਿੱਖਾਂ ਨੂੰ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਖਿਲਾਫ ਭਿੱਖੀਵਿੰਡ ਚੌਕ ’ਤੇ ਵਾਲਮੀਕ ਆਸ਼ਰਮ ਧੂੰਣਾ ਸਹਿਬ ਦੇ ਮਾਝਾ ਜੋਨ ਦੇ ਚੇਅਰਮੈਨ ਹਰਚੰਦ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਭੱਦੀ ਸ਼ਬਦਾਵਲੀ ਬੋਲਣ ਵਾਲੇ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਸਮਾਜ ਦੇ ਲੋਕਾਂ ’ਚ ਉਕਤ ਵਿਅਕਤੀ ਖਿਲਾਫ ਭਾਰੀ ਰੋਸ
ਇਸ ਦੌਰਾਨ ਚੇਅਰਮੈਨ ਹਰਚੰਦ ਸਿੰਘ ਗਿੱਲ ਨੇ ਕਿਹਾ ਕਿ ਉਕਤ ਵਿਅਕਤੀ ਜਿਲ੍ਹਾਂ ਜਲੰਧਰ ਦੇ ਪਿੰਡ ਪਾਤੜਾਂ ਖੁਰਦ ਦਾ ਰਹਿਣ ਵਾਲਾ ਹੈ ਅਤੇ ਉਹ ਵਿਦੇਸ਼ ’ਚ ਕੁਝ ਸਾਲਾਂ ਤੋਂ ਰਹਿ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸ ਨੇ ਸਾਰੇ ਦਲਿਤ ਜਾਤੀ ਰੰਘਰੇਟੇ ਸਿੰਖਾਂ ਖਿਲਾਫ਼ ਬੇਹੱਦ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ। ਇਨ੍ਹਾਂ ਹੀ ਨਹੀਂ ਉਸਨੇ ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਖਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜੋ: ਸਿਹਤ ਵਿਭਾਗ ਨੇ ਸਕੂਲਾਂ 'ਚ ਕੋਰੋਨਾ ਬਚਾਅ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਉਕਤ ਵਿਅਕਤੀ ਖਿਲਾਫ ਹੋਵੇ ਪਰਚਾ ਦਰਜ- ਪ੍ਰਦਰਸ਼ਨਕਾਰੀ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਉਕਤ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਜਾਵੇ। ਜਦੋ ਉਹ ਭਾਰਤ ਆਵੇ ਤਾਂ ਉਸਨੂੰ ਉਸੀ ਸਮੇਂ ਗ੍ਰਿਫਤਾਰ ਕੀਤਾ ਜਾਵੇ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਵੀ ਤੇਜ਼ ਕਰਨਗੇ।