ਜਲੰਧਰ : ਪੰਜਾਬ ਵਿੱਚ ਪਏ ਭਾਰੀ ਮੀਂਹ ਨੂੰ ਲੈ ਕੇ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ, ਜਿਸ ਨੂੰ ਲੈ ਕੇ ਪ੍ਰਸ਼ਾਸਨ ਹਰ ਤਰ੍ਹਾਂ ਦੇ ਹਿੱਲੇ ਕਰ ਰਿਹਾ ਹੈ। ਪਰ ਦੂਸਰੇ ਪਾਸੇ ਲੋਕਾਂ ਵਿੱਚ ਸਹਿਮ ਬਣਿਆ ਹੋਇਆ ਹੈ।
ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਖੜਾ ਡੈਮ ਤੋਂ 63,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਲੰਧਰ ਵਿੱਚ ਇਸ ਦਾ ਅਸਰ 24 ਘੰਟਿਆਂ ਬਾਅਦ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਐਸਵਾਈਐਲ ਮੁੱਦੇ 'ਤੇ ਕੈਪਟਨ ਤੇ ਸੁਖਬੀਰ ਵਿਚਾਲੇ ਟਵਿਟਰ ਵਾਰ
ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਪ੍ਰਸ਼ਾਸਨ ਭਾਖੜਾ ਤੋਂ 50,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਦੇ ਨਾਲ ਹੀ ਸਤਲੁਜ ਦੇ ਕਿਨਾਰੇ ਰਹਿ ਰਹੇ ਲੋਕਾਂ ਨੂੰ ਦੂਰ ਰਹਿਣ ਦੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਤੇ ਦਰਿਆ ਤੋਂ ਦੂਰ ਰਹਿਣ ਵਾਲੇ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।