ਜਲੰਧਰ: ਤੜਕਸਾਰ ਪਈ ਸੰਘਣੀ ਧੁੰਦ ਕਾਰਨ ਜਲੰਧਰ ਲੁਧਿਆਣਾ ਰੋਡ ’ਤੇ ਭਿਆਨਕ ਹਾਦਸਾ ਵਾਪਰਿਆ। ਧੁੰਦ ਕਾਰਨ ਇੱਕ ਤੋਂ ਬਾਅਦ ਇੱਕ ਤਕਰੀਬਨ 20-30 ਗੱਡੀਆਂ ਆਪਸ ’ਚ ਟਕਰਾ ਗਈਆਂ।
ਇਸ ਕਾਰਨ ਮੌਕੇ ’ਤੇ ਹੀ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਦਿਲ ਕੰਬਾਉ ਹਾਦਸੇ ਦੇ ਚਸ਼ਮਦੀਦ ਖੁਸ਼ਵਿੰਦਰ ਰਾਏ ਨੇ ਦੱਸਿਆ ਕਿ ਉਹ ਸਵੇਰੇ ਫਗਵਾੜਾ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਰਸਤੇ 'ਚ ਸੰਘਣੀ ਧੁੰਦ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਮ੍ਰਿਤਕ ਦੀ ਪਛਾਣ ਰਣਜੀਤ ਕੁਮਾਰ ਵਾਸੀ ਸੰਸਾਰਪੁਰ ਦੇ ਰੂਪ ਵਿੱਚ ਹੋਈ ਹੈ
ਇਸ ਸਬੰਧ ਵਿੱਚ ਗੋਰਾਇਆ ਦੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਅੱਜ ਨੈਸ਼ਨਲ ਹਾਈਵੇ ਤੋਂ ਇੱਕ ਐਕਸੀਡੈਂਟ ਹੋਇਆ ਸੀ ਜਿਸ ਵਿੱਚ ਉਨ੍ਹਾਂ ਨੇ ਕੋਲ ਦੋ ਪੇਸ਼ੈਂਟ ਆਏ ਹਨ। ਜਿਨ੍ਹਾਂ ਵਿੱਚ ਇੱਕ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਸ਼ਬਦ ਨੂੰ ਮੋਰਚਰੀ ਦੇ ਵਿੱਚ ਰੱਖਿਆ ਹੋਇਆ ਹੈ ਅਤੇ ਦੂਜਾ ਕ੍ਰਿਸ਼ਨ ਦਾ ਇਲਾਜ ਕੀਤਾ ਜਾ ਰਿਹਾ ਹੈ।