ਜਲੰਧਰ : ਜੰਡਿਆਲਾ ਮੰਜਕੀ ਵਿਚਲੇ ਗੁਰੂ ਗੋਬਿੰਦ ਸਿੰਘ ਜੀ ਸਰਕਾਰੀ ਕਾਲਜ ਦੀ ਖ਼ਸਤਾ ਹਾਲਤ ਨੂੰ ਲੈ ਕੇ ਜੰਡਿਆਲਾ ਮੰਜਕੀ ਦੀ ਪੰਚਾਇਤ, ਪ੍ਰੈੱਸ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਤੇ ਪਿੰਡ ਦੇ ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਨੂੰ ਕਾਲਜ ਦੀ ਹਾਲਤ ਸੁਧਾਰਣ ਲਈ ਮੰਗ ਪੱਤਰ ਦਿੱਤਾ ਹੈ।
ਜੰਡਿਆਲਾ ਮੰਜਕੀ ਦੇ ਸਰਪੰਚ ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਕਾਲਜ ਦੀ ਹਾਲਤ ਇੰਨੀ ਖ਼ਸਤਾ ਹੋ ਚੁੱਕੀ ਹੈ ਕਿ ਇਸ ਵਿਦਿਅਕ ਵਰ੍ਹੇ ਦੌਰਾਨ ਕਾਲਜ ਵਿੱਚ ਇੱਕ ਵੀ ਵਿਦਿਆਰਥੀ ਨੇ ਦਾਖ਼ਲਾ ਨਹੀਂ ਲਿਆ। ਕਾਲਜ ਵਿੱਚ ਵੱਡੇ ਪੱਧਰ 'ਤੇ ਅਧਿਆਪਕਾਂ ਦੀ ਕਮੀ ਹੈ।
ਇਹ ਵੀ ਪੜ੍ਹੋ : ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਵਾਹੀ ਲਾਠੀ
ਇਸ ਮੌਕੇ ਪ੍ਰੈੱਸ ਕੱਲਬ ਜਲੰਧਰ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਉਨ੍ਹਾਂ ਵੱਲੋਂ ਡੀ.ਸੀ. ਜਲੰਧਰ ਨੂੰ ਮਿਲ ਕੇ ਮੰਗ ਕੀਤੀ ਗਈ ਹੈ ਕਿ ਸਰਕਾਰ ਕਾਲਜ ਵਿੱਚ ਤੁਰੰਤ ਅਧਿਆਪਕਾਂ ਦੀ ਨਿਯੁਕਤੀ ਕਰੇ। ਇਸ ਬਾਰੇ ਡੀ.ਸੀ. ਜਲੰਧਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਡੀ.ਸੀ. ਵਰਿੰਦਰ ਕੁਮਾਰ ਨੇ ਕਿਹਾ ਪਿੰਡ ਵਾਸੀਆਂ ਦਾ ਮੰਗ ਪੱਤਰ ਸਰਕਾਰ ਨੂੰ ਭੇਜਿਆ ਜਾਵੇਗਾ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਵੀ ਕਾਲਜ ਦੀ ਹਾਲਤ ਸੁਧਾਰਨ ਲਈ ਕੋਸ਼ਸ਼ ਕੀਤੀ ਜਾਵੇਗੀ।