ਜਲੰਧਰ:ਅਨਾਜ ਮੰਡੀਆਂ 'ਚ ਲਗਾਤਾਰ ਬਾਰਦਾਨੇ ਦੀ ਸਮੱਸੀਆ ਆ ਰਹੀ ਹੈ। ਮੰਡੀਆ ਵਿੱਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਵੀ ਕਿਸਾਨਾਂ ਨੂੰ ਬਹੁਤ ਸਾਰਿਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਚਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਡੀਸੀ ਘਨਸ਼ਾਮ ਥੋਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਆਦਾਤਰ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਸਮੱਸਿਆ ਵੀ ਆ ਰਹੀ ਹੈ।
ਜਿਸ ਕਾਰਨ ਕਣਕ ਦੀ ਖਰੀਦ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਬਾਰਿਸ਼ ਦੇ ਮੌਸਮ ਵੀ ਕਿਸਾਨਾਂ ਦੀ ਕਣਕ ਰੁਲਦੀ ਹੋਈ ਨਜ਼ਰ ਆ ਰਹੀ ਹੈ। ਜਿਸ ਦੇ ਵੀ ਕੋਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।