ਜਲੰਧਰ: ਕਸਬਾ ਫਿਲੌਰ ਵਿਖੇ ਸੰਘਰਸ਼ ਕਮੇਟੀ ਵੱਲੋਂ ਪੁਰਾਣੀਆਂ ਪੈਨਸ਼ਨਾਂ ਨੂੰ ਲੈ ਕੇ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਬੇਨਤੀ ਕੀਤੀ ਕਿ ਉਨ੍ਹਾਂ ਦੀ ਇਹ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇ।
ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਆਗੂਆਂ ਨੇ ਵਿਧਾਇਕ ਬਲਦੇਵ ਸਿੰਘ ਖਹਿਰਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਜੋ ਸਰਕਾਰ ਵੱਲੋਂ ਬੰਦ ਹੋ ਚੁੱਕੀ ਹੈ। ਉਸ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ। ਇਸ ਮੌਕੇ ਬਲਦੇਵ ਸਿੰਘ ਖਹਿਰਾ ਹਲਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੰਗ ਨੂੰ ਸਰਕਾਰ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ ਅਤੇ ਜਲਦ ਹੀ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ।
ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ’ਤੇ ਬੋਲਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਜਿੱਥੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਇਹ ਸਹੁੰ ਚੁੱਕੀ ਸੀ ਕਿ ਉਹ ਆਪਣਾ ਹਰ ਇੱਕ ਵਾਅਦਾ ਪੂਰਾ ਕਰਨਗੇ ਪਰ ਉਨ੍ਹਾਂ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਜਿਹੜੀ ਪੁਰਾਣੀ ਪੈਨਸ਼ਨ ਇਨ੍ਹਾਂ ਨੂੰ ਮਿਲ ਰਹੀ ਸੀ ਉਹ ਵੀ ਬੰਦ ਕਰਵਾ ਦਿੱਤੀ। ਕੈਪਟਨ ਨੇ ਬੇਰੁਜ਼ਗਾਰਾਂ ਨੂੰ ਨੌਕਰੀ ਤਾਂ ਕੀ ਦੇਣੀ ਸੀ ਜਿਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਸੀ ਉਸ ਤੋਂ ਵੀ ਵਾਂਝਾ ਕਰ ਦਿੱਤ। ਪਰ ਉਹ ਇਨ੍ਹਾਂ ਦੀ ਇਸ ਮੰਗ ਨੂੰ ਸਰਕਾਰ ਤੱਕ ਜ਼ਰੂਰ ਲੈ ਕੇ ਜਾਣਗੇ। ਨਾਲ ਹੀ ਇਨ੍ਹਾਂ ਦੀ ਇਸ ਸਮੱਸਿਆ ਨੂੰ ਜਲਦ ਹੱਲ ਕਰਵਾਉਣਗੇ।
ਇਹ ਵੀ ਪੜੋ: 102 ਸਾਲ ਬਾਅਦ ਵੀ ਤਾਜਾ ਹੈ ਜ਼ਖ਼ਮ, ਨਿਹੱਥਿਆਂ 'ਤੇ ਬਰਸਾਈਆਂ ਗਈਆਂ ਸੀ ਗੋਲੀਆਂ