ਜਲੰਧਰ: ਖੇਤੀ ਕਾਨੂੰਨਾਂ ਦੇ ਚੱਲਦੇ ਛੱਬੀ ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਦਾ ਝੰਡਾ ਲਹਿਰਾਇਆ ਗਿਆ ਸੀ। ਜਿਸ ਮਾਮਲੇ ‘ਚ ਦਿੱਲੀ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਜਿਸ ਦੇ ਸਬੰਧ ‘ਚ ਜਲੰਧਰ ‘ਚ ਕਿਸਾਨ ਸੰਘਰਸ਼ ਮੋਰਚੇ ਵੱਲੋਂ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ।
ਜਿਸ ‘ਚ ਐਡਵੋਕੇਟ ਹਰਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਗਲਤ ਕੇਸ ਦਰਜ ਕਰਕੇ ਮਹਿਲਾਵਾਂ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਮੁੱਖ ਨੌਦੀਪ ਕੌਰ ਨੂੰ ਗੰਭੀਰ ਦੋਸ਼ਾਂ ਦੇ ਅਧੀਨ ਮਾਮਲਾ ਦਰਜ ਕਰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਨੌਦੀਪ ਕੌਰ ਦੇ ਸਮਰਥਨ ‘ਚ ਹੈ। ਮੰਡ ਨੇ ਦੱਸਿਆ ਕਿ ਜੋ ਵੀ ਕੋਈ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਜਾਂ ਕਿਸਾਨਾਂ ਦੇ ਪੱਖ ਚ ਆਪਣੀ ਆਵਾਜ਼ ਚੁੱਕਦਾ ਹੈ, ਦਿੱਲੀ ਪੁਲਿਸ ਉਸਦੇ ਖਿਲਾਫ਼ ਨੋਟਿਸ ਭੇਜ ਰਹੀ ਹੈ। ਜਿਮ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਜਲਦ ਹੀ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਕੀਤੀ ਜਾਵੇ ਅਤੇ ਕਿਸਾਨਾਂ 'ਤੇ ਦਰਜ ਕੀਤੇ ਜਾ ਰਹੇ ਮਾਮਲੇ ਰੱਦ ਕੀਤੇ ਜਾਣ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਖੇਤੀ ਦੇ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ।