ETV Bharat / state

ਲਾਇਲਪੁਰ ਖਾਲਸਾ ਕਾਲਜ 'ਚ 'ਡਿਜੀਟਲ ਲਾਈਟ ਐਂਡ ਸਾਊਂਡ ਸ਼ੋਅ' ਦਾ ਹੋਇਆ ਆਯੋਜਨ - 550th news

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ 'ਚ ਡਿਜੀਟਲ ਮੋਬਾਇਲ ਮਿਊਜ਼ਿਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਇਸ ਦਾ ਉਦਘਾਟਨ ਸਾਂਸਦ ਸੰਤੋਖ ਚੌਧਰੀ ਨੇ ਕੀਤਾ। ਸੂਬਾ ਸਰਾਕਰ ਵੱਲੋਂ ਚਾਲੂ ਇਹ ਸ਼ੋਅ ਸੂਬੇ ਦੇ ਹਰ ਜ਼ਿਲ੍ਹੇ 'ਚ ਤਿੰਨ ਦਿਨਾਂ ਤਕ ਜਾਰੀ ਰਹੇਗਾ।

ਫ਼ੋਟੋ
author img

By

Published : Oct 15, 2019, 11:34 PM IST

Updated : Oct 16, 2019, 2:27 PM IST

ਜਲੰਧਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ 'ਚ ਡਿਜੀਟਲ ਮੋਬਾਇਲ ਮਿਊਜ਼ਿਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਇਸ ਦਾ ਉਦਘਾਟਲ ਸਾਂਸਦ ਸੰਤੋਖ ਚੌਧਰੀ ਨੇ ਕੀਤਾ। ਇਹ ਸ਼ੋਅ ਤਿੰਨ ਦਿਨਾਂ ਲਈ ਚੱਲੇਗਾ। ਇਸ ਸ਼ੋਅ 'ਚ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਂ ਸਿੱਖਿਆਂ ਸਬੰਧੀ ਜਾਣਕਾਰੀ ਦਿੱਤੀ ਗਈ।

ਵੇਖੋ ਵੀਡੀਓ

ਵਿਦਿਾਰਥੀਆਂ ਨਾਲ ਗੱਲਬਾਤ ਕਰਦਿਆਂ ਪਤਾ ਲੱਗਾ ਕਿ ਵਿਦਿਾਰਾਥੀਆਂ ਨੂੰ ਪੰਜਾਬ ਸਰਕਾਰ ਰਾਹੀਂ ਕੀਤਾ ਗਿਆ ਇਹ ਉਪਰਾਲਾ ਬਹੁਤ ਪਸੰਦ ਆਇਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਰਾਹੀਂ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਸਬੰਧੀ ਕਈ ਗੱਲਾਂ ਦਾ ਪਤਾ ਲੱਗਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਰਾਕਰ ਨੂੰ ਇਹੋ ਜਿਹੇ ਉਪਰਾਲੇ ਰਾਹੀਂ ਹੀ ਹੋਰਨਾਂ ਗੁਰੂਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ- 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਗੰਗਾਨਗਰ ਪਹੁੰਚਿਆ

ਸਮਾਰੋਹ 'ਚ ਪੁੱਜੇ ਸਾਂਸਦ ਸੰਤੋਖ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਹੀ ਸਰਕਾਰ ਰਾਹੀਂ ਕੀਤੇ ਗਏ ਇਸ ਉਪਰਾਲੇ 'ਤੇ ਚਾਨਣਾ ਵੀ ਪਾਇਆ। ਸੰਤੋਖ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਾਕਰ ਵੱਲੋਂ ਚਲਾਇਆ ਗਿਆ ਲਾਈਟ ਐਂਡ ਸਾਊਂਡ ਸ਼ੋਅ ਹਰ ਜ਼ਿਲ੍ਹੇ 'ਚ ਤਿੰਨ ਦਿਨਾਂ ਤਕ ਚੱਲੇਗਾ।

ਗੁਰੂ ਜਾ ਦੇ 550ਵੇਂ ਪ੍ਰਕਾਸ਼ ਪੁਰਬ ਤੇ ਹੋ ਰਹੇ ਸਿਆਸੀਕਰਨ ਤੇ ਸਾਂਸਦ ਸੰਤੋਖ ਚੌਧਰੀ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੀ ਸਿੱਖਿਆਵਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਇਸ 'ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ।

Intro:ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪੰਜਾਂ ਸਾਲਾਂ ਗੁਰਪੁਰਬ ਦੇ ਮੌਕੇ ਤੇ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਵੀ ਡਿਜੀਟਲ ਮੋਬਾਇਲ ਮਿਊਜ਼ਿਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਸਾਂਸਦ ਸੰਤੋਖ ਚੌਧਰੀ ਵੱਲੋਂ ਕੀਤਾ ਗਿਆ ਹੈ।Body:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਗੁਰਪੁਰਬ ਦੇ ਮੌਕੇ ਪੰਜਾਬ ਸਰਕਾਰ ਅਤੇ ਸਾਰੇ ਸ਼ਹਿਰਾਂ ਵਿੱਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਲਗਭਗ ਤਿੰਨ ਦਿਨ ਤੱਕ ਚੱਲੇਗਾ ਇਸ ਮੌਕੇ ਤੇ ਸੰਸਦ ਸੰਤੋਖ ਚੌਧਰੀ ਨੇ ਅੱਜ ਤੋਂ ਪੂਰੇ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਗੁਰੂ ਮਹਾਰਾਜ ਜੀ ਦੀ ਉਦਾਸੀਆਂ, ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਗਿਆ ਹੈ ਅੱਜ ਇਸ ਦਾ ਪਹਿਲਾ ਦਿਨ ਹੈ ਜਲੰਧਰ ਵਿੱਚ ਅਤੇ ਕੱਲ੍ਹ ਤੋਂ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਦੋ ਦਿਨ ਤੱਕ ਚੱਲੇਗਾ ਉਨ੍ਹਾਂ ਨੇ ਕਿਹਾ ਕਿ ਜੋ ਸ਼ਰਧਾਲੂ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਜਾ ਕੇ ਗੁਰੂ ਧਾਮ ਦੇ ਦਰਸ਼ਨ ਨਹੀਂ ਕਰ ਸਕਦੇ ਉਹ ਇੱਥੇ ਆ ਕੇ ਡਿਜੀਟਲ ਤਰੀਕੇ ਨਾਲ ਪੂਰੇ ਗੁਰੂ ਧਾਮ ਦੇ ਦਰਸ਼ਨ ਪੰਜ ਮਿੰਟ ਵਿੱਚ ਕਰ ਲੈਣਗੇ। ਅਤੇ ਸ਼ਰਧਾਲੂਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੀ ਜੀਵਨੀ ਤਸਵੀਰਾਂ ਦੇ ਰੂਪ ਵਿੱਚ ਦਿਖਾਈ ਜਾ ਰਹੀ ਹੈ।
ਡਿਜੀਟਲ ਮੋਬਾਈਲ ਮਿਊਜ਼ੀਅਮ ਦੇਖਣ ਆਏ ਸਕੂਲੀ ਬੱਚੇ ਸਵੇਰੇ ਤੋਂ ਹੀ ਆਉਣੇ ਸ਼ੁਰੂ ਹੋ ਗਏ ਸੀ। ਇਹ ਮਿਊਜ਼ੀਅਮ ਦੇਖਣ ਆਏ ਬੱਚਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ। ਸਰਕਾਰ ਦੇ ਇਸ ਉਪਰਾਲੇ ਨਾਲ ਗੁਰੂ ਸਾਹਿਬ ਜੀ ਦੀ ਜੀਵਨੀ ਬਾਰੇ ਲੋਕਾਂ ਨੂੰ ਡਿਜੀਟਲ ਤਰੀਕੇ ਨਾਲ ਦੱਸਿਆ ਜਾ ਰਿਹਾ ਹੈ। ਅਤੇ ਇਸ ਤਕਨੀਕ ਦਾ ਇਸਤੇਮਾਲ ਕਰਕੇ ਯੁਵਾਵਾਂ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਚੰਗਾ ਸਰਕਾਰ ਦਾ ਕਦਮ ਹੈ। ਕਿਉਂਕਿ ਅਜਿਹੀ ਡਿਜੀਟਲ ਤਕਨੀਕ ਦੇ ਨਾਲ ਉਨ੍ਹਾਂ ਨੂੰ ਗੁਰੂ ਮਹਾਰਾਜ ਜੀ ਦੀ ਸਿੱਖਿਆਵਾਂ ਦੇ ਬਾਰੇ ਚੰਗੀ ਤਰ੍ਹਾਂ ਨਾਲ ਪਤਾ ਲੱਗ ਰਿਹਾ ਹੈ।

ਬਾਈਟ: ਸਕੂਲੀ ਬੱਚੇ

ਬਾਈਟ: ਸੰਤੋਖ ਚੌਧਰੀ ( ਜਲੰਧਰ ਸੰਸਦ )Conclusion:ਉੱਥੇ ਸੰਸਦ ਸੰਤੋਖ ਸਿੰਘ ਚੌਧਰੀ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਚੱਲ ਰਹੀ ਬਿਆਨਬਾਜ਼ੀ ਤੇ ਕਿਹਾ ਕਿ ਸਾਰਿਆਂ ਨੂੰ ਗੁਰੂ ਮਹਾਰਾਜ ਜੀ ਦੀ ਸਿਖਾਵਾਂ ਦਾ ਅਮਲ ਕਰਨਾ ਚਾਹੀਦਾ ਹੈ। ਅਤੇ ਇਸ ਤੇ ਕੋਈ ਵੀ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ।
Last Updated : Oct 16, 2019, 2:27 PM IST

For All Latest Updates

TAGGED:

550th news
ETV Bharat Logo

Copyright © 2025 Ushodaya Enterprises Pvt. Ltd., All Rights Reserved.