ETV Bharat / state

ਜਲੰਧਰ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ

author img

By

Published : Feb 17, 2020, 12:59 PM IST

ਜਲੰਧਰ ਵਿੱਚ ਪੁਲਿਸ ਨੇ ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਜਲੰਧਰ ਪੁਲਿਸ
ਜਲੰਧਰ ਪੁਲਿਸ

ਜਲੰਧਰ: ਥਾਣਾ ਲਾਂਬੜਾ ਦੀ ਪੁਲਿਸ ਨੇ ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਜਲੰਧਰ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ

ਏਐੱਸਆਈ ਬਲਦੇਵ ਸਿੰਘ ਨੇ ਕਿਹਾ ਇਸ ਨੌਜਵਾਨ 'ਤੇ ਪਹਿਲਾਂ ਵੀ ਥਾਣਾ ਨੰਬਰ 8 ਵਿੱਚ ਲੜਾਈ ਝਗੜੇ ਦੇ ਮਾਮਲੇ ਵਿੱਚ ਕੇਸ ਦਰਜ ਹੈ।

ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਥਾਣਾ ਲਾਂਬੜਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਨਾਕਾ ਲਾ ਕੇ ਲਾਬੜਾ ਪਿੰਡ ਨਿਵਾਸੀ ਸੂਰਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਏਐੱਸਆਈ ਬਲਦੇਵ ਸਿੰਘ ਨੇ ਕਿਹਾ ਕਿ ਜਾਣਕਾਰੀ ਮਿਲੀ ਸੀ ਕਿ ਸੂਰਜ ਕੁਮਾਰ ਇਸ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰਦਾ ਹੈ। ਜਿਸ ਨੂੰ ਨਾਕਾ ਲਾ ਕੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਅਤੇ ਇੱਕ ਰਿਵਾਲਵਰ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਉਨ੍ਹਾਂ ਨੇ ਦੱਸਿਆ ਕਿ ਸੂਰਜ 'ਤੇ ਮਾਮਲਾ ਦਰਜ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦੌਰਾਨ ਇਸ ਦਾ ਰਿਮਾਂਡ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਗੱਲ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਕਿ ਸੂਰਜ ਕਿੱਥੋਂ ਹੈਰੋਇਨ ਲਿਆ ਕੇ ਵੇਚਦਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.