ਜਲੰਧਰ: ਕਪੂਰਥਲਾ ਅਤੇ ਫਗਵਾੜਾ ਸੀਆਈਏ ਸਟਾਫ਼ ਦੀ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇੱਕ ਅਫ਼ਰੀਕਨ ਮਹਿਲਾ ਨੂੰ ਪੰਜ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਕਪੂਰਥਲਾ ਦੇ ਐਸਐਸਪੀ ਨੇ ਦੱਸਿਆ ਕਿ ਸਟਾਫ ਵੱਲੋਂ ਫਗਵਾੜਾ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਨੇੜੇ ਪਿੰਡ ਸਪਰੋੜ ਚੈਕਿੰਗ ਦੌਰਾਨ ਇੱਕ ਅਫਰੀਕਨ ਔਰਤ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਜਲੰਧਰ ਵੱਲ ਤੁਰ ਪਈ ਜਿਸ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਅਤੇ ਉਸ ਦੀ ਤਾਲਾਸ਼ੀ ਲਈ ਗਈ ਜਿਸ ਦੌਰਾਨ ਉਸ ਦੇ ਬੈਗ ਵਿਚੋਂ 5 ਕਿਲੋਂ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਕਰੀਬ 25 ਕਰੋੜ ਰੁਪਏ ਹੈ। ਪੁੱਛਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਹ ਇਹ ਹੈਰੋਇਨ ਦਿੱਲੀ ਵਿੱਚ ਰਹਿੰਦੇ ਮਾਈਕ ਨਾਮ ਦੇ ਵਿਅਕਤੀ ਤੋਂ ਲਿਆ ਕੇ ਪੰਜਾਬ 'ਚ ਸਪਲਾਈ ਕਰਦੀ ਸੀ।