ਜਲੰਧਰ: ਫਿਲੌਰ ਸ਼ਹਿਰ 'ਚ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਜੋ ਕਿ ਅੱਜ ਕੱਲ ਪੂਰੀ ਤਰ੍ਹਾਂ ਦੇ ਨਾਲ ਚਰਚਾ ਦੇ 'ਚ ਹੈ। ਜਿਸ ਦਾ ਕਾਰਣ ਹੈ ਕਿ ਇਸ 'ਚ ਟਰੇਨਿੰਗ ਲੈਣ ਵਾਲੇ ਪੁਲਿਸ ਮੁਲਾਜ਼ਮਾ ਨੇ ਖਾਕੀ ਨੂੰ ਦਾਗਦਾਰ ਕਰਕੇ ਉਸ ਉੱਪਰ ਚਿੱਟੇ ਦਾ ਨਿਸ਼ਾਨ ਲਗਾ ਦਿੱਤਾ ਹੈ।
ਜਿਕਰਯੋਗ ਹੈ ਕਿ ਬੀਤੇ ਦਿਨੀ ਫਿਲੌਰ ਪੁਲਿਸ ਨੇ ਨਸ਼ੇ ਦੇ ਰੈਕੇਟ ਚਲਦਿਆਂ ਫਿਲੌਰ ਪੁਲਿਸ ਅਕੈਡਮੀ ਦੇ ਦੋ ਮੁਲਾਜ਼ਮਾ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਦ ਇਹ ਅਕੈਡਮੀ ਹੋਰ ਜਿਆਦਾ ਸੁਰਖੀਆਂ ਦੇ 'ਚ ਆ ਗਈ ਸੀ। ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਰਿਮਾਂਡ ਦੌਰਾਨ ਉਹਨਾਂ ਦੋਸ਼ੀਆਂ ਦੀ ਪੁੱਛਗਿੱਛ ਕੀਤੀ ਗਈ। ਜਿਸ ਵਿਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੇ ਗਈ ਤਫ਼ਤੀਸ਼ ਦੌਰਾਨ ਫਿਲੌਰ ਪੁਲਿਸ ਨੇ 5 ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਦਕਿ ਇਕ ਮਹਿਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਪਾਸੋਂ 42 ਗਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਫਿਲੌਰ ਹਰਲੀਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੰਜ ਸਿਪਾਹੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ 'ਚ ਕਮਲਜੀਤ ਸਿੰਘ ਹਰਮਨਪ੍ਰੀਤ ਸਿੰਘ ਗੋਬਿੰਦ ਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਹੈ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਿਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਤੋਂ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਡੀਐੱਸਪੀ ਨੇ ਦੱਸਿਆ ਕਿ ਇਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਵਾਲੀ ਪਤਨੀ ਗੁਰਦੀਪ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਸ ਪਾਸੋਂ 42 ਗਰਾਮ ਹੈਰੋਇਨ ਪੁਲਿਸ ਨੇ ਬਰਾਮਦ ਕੀਤੀ ਹੈ ਉਨ੍ਹਾਂ ਦੱਸਿਆ ਕਿ ਨਿਧੀ ਕੋਲੋਂ ਹੀ ਇਹ ਮੁਲਾਜ਼ਮ ਹੈਰੋਇਨ ਚਿੱਟਾ ਲੈਂਦੇ ਸਨ ਨਿਧੀ ਦਾ ਪਤੀ ਗੁਰਦੀਪ ਸਿੰਘ ਇਹ ਹੈਰੋਇਨ ਲੈਦਾ ਸੀ।
ਇਹ ਵੀ ਪੜ੍ਹੋ:- ਸਿੱਧੂ ਦੀ ਮੈਡੀਕਲ ਜਾਂਚ, ਜੇਲ੍ਹ ਚ ਮਿਲੇਗੀ ਸਪੈਸ਼ਲ ਡਾਈਟ !