ETV Bharat / state

ਮਹਿੰਗੇ ਇਲਾਜ ਕਾਰਨ ਲੋਕਾਂ ਨੇ ਸਰਕਾਰੀ ਹਸਪਤਾਲਾਂ ਵੱਲ ਕੀਤਾ ਰੁਖ਼

ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਡਿਲੀਵਰੀ ਲਈ ਜਾਣ ਦੀ ਥਾਂ ਇਸ ਕੰਮ ਲਈ ਸਰਕਾਰੀ ਹਸਪਤਾਲਾਂ ਦਾ ਰੁਖ ਕਰ ਰਹੇ ਹਨ ਕਿਉਂਕਿ ਉੱਥੇ ਮਰੀਜ਼ ਨੂੰ ਘਰੋਂ ਲੈ ਕੇ ਜਾਣ ਦੇ ਨਾਲ-ਨਾਲ ਡਿਲੀਵਰੀ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਂਦਾ ਹੈ।

ਮਹਿੰਗੇ ਇਲਾਜ ਕਾਰਨ ਲੋਕਾਂ ਨੇ ਸਰਕਾਰੀ ਹਸਪਤਾਲਾਂ ਵੱਲ ਕੀਤਾ ਰੁਖ਼
ਮਹਿੰਗੇ ਇਲਾਜ ਕਾਰਨ ਲੋਕਾਂ ਨੇ ਸਰਕਾਰੀ ਹਸਪਤਾਲਾਂ ਵੱਲ ਕੀਤਾ ਰੁਖ਼
author img

By

Published : May 2, 2021, 4:20 PM IST

ਜਲੰਧਰ: ਹਰ ਸ਼ਹਿਰ ਵਿੱਚ ਹਰ ਮਹੀਨੇ ਸੈਂਕੜੇ ਬੱਚਿਆਂ ਦਾ ਜਨਮ ਹੁੰਦਾ ਹੈ ਜਿਸ ਲਈ ਲੋਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਸਹਾਰਾ ਲੈਂਦੇ ਹਨ। ਪਰ ਪਿਛਲੇ ਇੱਕ ਸਾਲ ਦੌਰਾਨ ਇਹ ਦੇਖਣ ਨੂੰ ਮਿਲਿਆ ਹੈ ਕਿ ਲੋਕ ਡਿਲਵਰੀ ਲਈ ਪ੍ਰਾਈਵੇਟ ਹਸਪਤਾਲਾਂ ਦੀ ਬਜਾਏ ਸਰਕਾਰੀ ਹਸਪਤਾਲਾਂ ਦਾ ਰੁਖ ਕਰ ਰਹੇ ਹਨ। ਜਿਸਦੀ ਸਭ ਤੋਂ ਵੱਡੀ ਵਜ੍ਹਾ ਹੈ ਲੋਕਾਂ ਦੀ ਆਰਥਿਕ ਹਾਲਤ। ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਡਿਲੀਵਰੀ ਲਈ ਜਾਣ ਦੀ ਥਾਂ ਇਸ ਕੰਮ ਲਈ ਸਰਕਾਰੀ ਹਸਪਤਾਲਾਂ ਦਾ ਰੁਖ ਕਰ ਰਹੇ ਹਨ ਕਿਉਂਕਿ ਉੱਥੇ ਮਰੀਜ਼ ਨੂੰ ਘਰੋਂ ਲੈ ਕੇ ਜਾਣ ਦੇ ਨਾਲ-ਨਾਲ ਡਿਲੀਵਰੀ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਂਦਾ ਹੈ।

ਮਹਿੰਗੇ ਇਲਾਜ ਕਾਰਨ ਲੋਕਾਂ ਨੇ ਸਰਕਾਰੀ ਹਸਪਤਾਲਾਂ ਵੱਲ ਕੀਤਾ ਰੁਖ਼

ਉੱਧਰ ਇਸ ਪੂਰੇ ਮਾਮਲੇ ਵਿੱਚ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਵੀ ਕਹਿਣਾ ਹੈ ਕਿ ਸਿਵਲ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਦੀ ਗਿਣਤੀ ਤਾਂ ਵਧੀ ਹੈ ਪਰ ਇਸ ਦੇ ਨਾਲ-ਨਾਲ ਇਸ ਗੱਲ ਨੂੰ ਵੀ ਨਹੀਂ ਨਕਾਰਿਆ ਜਾ ਸਕਦਾ ਕਿ ਸਿਵਲ ਹਸਪਤਾਲਾਂ ਵਿਚ ਜ਼ਿਆਦਾਤਰ ਪ੍ਰਵਾਸੀ ਮਹਿਲਾਵਾਂ ਹੀ ਡਿਲੀਵਰੀ ਲਈ ਆਉਂਦੀਆਂ ਸਨ ਜੋ ਕਿ ਹੁਣ ਕੋਰੋਨਾ ਕਰਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਚਲੀਆਂ ਗਈਆਂ ਹਨ। ਸਿਵਲ ਹਸਪਤਾਲ ਦੀ ਡਾਕਟਰ ਦਾ ਕਹਿਣਾ ਹੈ ਕਿ ਇਸ ਬਾਰੇ ਤਾਂ ਕੋਈ ਟਿੱਪਣੀ ਨਹੀਂ ਕਰ ਸਕਦੇ ਕਿ ਪ੍ਰਾਈਵੇਟ ਹਸਪਤਾਲਾਂ ਦਾ ਪੈਕੇਜ ਕੀ ਹੈ ਪਰ ਇਸ ਗੱਲ ਵਿੱਚ ਕੋਈ ਦੋ ਰਾਇ ਨਹੀਂ ਕਿ ਸਿਵਲ ਹਸਪਤਾਲਾਂ ਵਿੱਚ ਲੋਕਲ ਗਰਭਵਤੀ ਮਹਿਲਾਵਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜੋ: ਪੰਜਾਬ ਅੰਦਰ 24 ਘੰਟਿਆਂ 'ਚ 7,041 ਕੋਰੋਨਾ ਦੇ ਨਵੇਂ ਮਾਮਲੇ, 138 ਮੌਤਾਂ

ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਲੋਕ ਆਰਥਿਕ ਪੱਖੋ ਕਮਜੋਰ ਹੋਣ ਕਾਰਨ ਸਿਵਲ ਹਸਪਤਾਲਾਂ ਦਾ ਰੁਖ ਕਰ ਰਹੇ ਹਨ ਜਿਸਦੀ ਸਭ ਤੋਂ ਵੱਡੀ ਵਜ੍ਹਾ ਇਹ ਹੈ ਕਿ ਸਿਵਲ ਹਸਪਤਾਲਾਂ ਚ ਸਰਕਾਰੀ ਸਹੂਲਤਾਂ ਮਿਲ ਰਹੀਆਂ ਹਨ

ETV Bharat Logo

Copyright © 2024 Ushodaya Enterprises Pvt. Ltd., All Rights Reserved.