ਜਲੰਧਰ: ਪੰਜਾਬ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਇੱਕ ਮਾਰਚ ਕੱਢਦੇ ਹੋਏ ਜਲੰਧਰ ਕੇਂਦਰ ਦੇ ਕਾਂਗਰਸੀ ਵਿਧਾਇਕ ਰਾਜਿੰਦਰ ਬੇਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਵਿਧਾਇਕ ਨੂੰ ਸਰਕਾਰ ਦਾ ਮੈਨੀਫੈਸਟੋ ਵਾਪਸ ਕੀਤਾ। ਕੱਚੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਦੌਰਾਨ ਸੂਬਾ ਸਰਕਾਰ ਨੂੰ ਪੱਕੇ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ 12 ਸਾਲ ਤੋਂ ਕੰਮ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ ਪਰ ਸਰਕਾਰ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ।
ਉੱਥੇ ਮੌਜੂਦ ਇੱਕ ਹੋਰ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪੱਕੇ ਹੋਣ ਦੀ ਮੰਗ ਉੱਤੇ ਉਹ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇ ਰੋਸ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪਹਿਲੀ ਸਰਕਾਰ ਸੀ ਉਸ ਨੇ ਵੀ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਆਈ ਸੀ ਉਦੋਂ ਕਾਂਗਰਸ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਤੇ ਆਪਣੇ ਮੈਨੀਫੈਸਟੋ ਵਿੱਚ ਕਿਹਾ ਸੀ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਉੱਤੇ ਪੱਕਾ ਕਰਨਗੇ। ਕੈਪਟਨ ਸਰਕਾਰ ਨੂੰ ਸੱਤਾਂ ਵਿੱਚ ਆਏ 3 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਿਸ ਦੇ ਵਿਰੋਧ ਵਿੱਚ ਉਹ ਲਗਾਤਾਰ ਰੋਸ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਉਹ ਲਾਗਤਾਰ ਅਜਿਹੇ ਮੁਜ਼ਾਹਰੇ ਕਰਦੇ ਰਹਿਣਗੇ।
ਇਹ ਵੀ ਪੜ੍ਹੋ:ਸੀਆਈਏ ਦੀ ਟੀਮ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ