ਜਲੰਧਰ: ਆਦਰਸ਼ ਨਗਰ ਦੀ ਮੇਨ ਪਾਰਕ ਦੇ ਵਿੱਚ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਬੁੱਤ ਤਿਆਰ ਕਰਕੇ ਇੱਥੇ ਖੜ੍ਹੇ ਕਰ ਦਿੱਤੇ ਗਏ ਹਨ। ਦੁਸਹਿਰੇ (Dussehra) ਦੀਆਂ ਤਿਆਰੀਆਂ ਮੁਕੰਮਲ ਹੋ ਗਈਆ ਹਨ।
ਉਪਕਾਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਸਮੀਰ ਮਰਵਾਹਾ ਨੇ ਦੱਸਿਆ ਹੈ ਕਿ ਉਹ ਪਿਛਲੇ 41 ਸਾਲਾਂ ਤੋਂ ਇੱਥੇ ਹਰ ਸਾਲ ਦੁਸਹਿਰੇ (Dussehra) ਦਾ ਤਿਉਹਾਰ ਮਨਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੇ ਜੋ ਇਹ ਰਾਵਣ ਦੇ ਬੁੱਤ ਲਗਾਏ ਗਏ ਹਨ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਘੱਟ ਪਟਾਕਿਆਂ ਦਾ ਇਸਤੇਮਾਲ ਕੀਤਾ ਗਿਆ ਹੈ ਕਿਉਂਕਿ ਪਲਿਊਸ਼ਨ ਬੋਰਡ (Pollution Board) ਵੱਲੋਂ ਸਖ਼ਤ ਹਦਾਇਤਾਂ ਦੇਣ ਦੇ ਕਰਕੇ ਉਨ੍ਹਾਂ ਵੱਲੋਂ ਘੱਟ ਪਟਾਕੇ ਇਸਤੇਮਾਲ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਜੋ ਇਹ ਪਟਾਕੇ ਹਨ। ਇਸਦਾ ਵੀ ਕੋਈ ਹੱਲ ਕੱਢਣਗੇ ਤਾਂ ਜੋ ਇਕ ਸਾਦਗੀ ਤਰੀਕੇ ਦੇ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਵਾਤਾਵਰਣ ਨੂੰ ਕੋਈ ਨੁਕਸਾਨ ਨਾ ਹੋਵੇ।
ਜ਼ਿਕਰਯੋਗ ਹੈ ਕਿ ਇਸ ਵਾਰ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਪਟਾਕਿਆਂ ਦੀ ਵਰਤੋ ਘੱਟ ਕਰਨ ਦੀ ਹਦਾਇਤ ਕੀਤੀ ਗਈ ਸੀ।ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਦੁਸਹਿਰੇ ਮਨਾਉਣ ਵਾਲੀਆ ਕਮੇਟੀਆਂ ਵੱਲੋਂ ਪਟਾਕਿਆਂ ਦੀ ਵਰਤੋਂ ਕੀਤੀ ਗਈ।