ਜਲੰਧਰ: ਕਸਬਾ ਫਿਲੌਰ ਵਿਖੇ ਨਹੀਂ ਰੁਕ ਰਹੇ ਸੜਕ ਹਾਦਸੇ, ਆਏ ਦਿਨ ਹੀ ਕੋਈ ਨਾ ਕੋਈ ਸੜਕ ਹਾਦਸਾ ਹੋ ਜਾਂਦਾ ਹੈ ਅਤੇ ਕਈ ਲੋਕ ਤੇਜ਼ ਰਫਤਾਰ ਵਾਹਨ ਦੇ ਨਾਲ ਇਨ੍ਹਾਂ ਹਾਦਸਿਆਂ ਨੂੰ ਅੰਜ਼ਾਮ ਦੇ ਰਹੇ ਹਨ। ਇਦਾਂ ਦਾ ਹੀ ਇੱਕ ਹਾਦਸਾ ਫਿਲੌਰ ਦੇ ਅੰਬੇਡਕਰ ਚੌਕ ਦੇ ਕੋਲ ਬਣੇ ਦਮੋਰੀਆ ਪੁਲ 'ਤੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਇੱਕ ਬਜ਼ੁਰਗ ਵਿਅਕਤੀ ਨੂੰ ਕੁਚਲ ਦਿੱਤਾ ਅਤੇ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੌਕੇ 'ਤੇ ਉਥੋਂ ਲੰਘ ਰਹੇ ਵਿਜੇ ਕੁਮਾਰ ਨੇ ਇਸ ਬਜ਼ੁਰਗ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਦੇਖਿਆ ਅਤੇ ਉਸ ਨੇ ਆਸ ਪਾਸ ਦੇ ਲੋਕਾਂ ਤੋਂ ਮਦਦ ਦੀ ਮੰਗ ਦੀ ਵੀ ਕੋਸ਼ਿਸ਼ ਕੀਤੀ। ਉਸ ਨੇ ਦੱਸਿਆ ਕਿ ਪਰ ਕਿਸੇ ਨੇ ਮਦਦ ਨਹੀਂ ਕੀਤੀ, ਜਿਸ ਤੋਂ ਬਾਅਦ ਉਸ ਨੇ ਨਾਲ ਦੇ ਹੀ ਢਾਬੇ ਤੇ ਜਾ ਕੇ ਢਾਬੇ ਦੇ ਮਾਲਕ ਨੂੰ ਇਸ ਦੀ ਜਾਣਕਾਰੀ ਦਿੱਤੀ। ਢਾਬੇ ਦੇ ਮਾਲਕ ਨੇ ਇਸ ਦੀ ਜਾਣਕਾਰੀ ਥਾਣਾ ਫਿਲੌਰ ਦੀ ਪੁਲਿਸ ਥਾਣੇ ਵਿੱਚ ਦਿੱਤੀ।
ਇਸ ਮੌਕੇ 'ਤੇ ਏਐਸਆਈ ਦਿਆ ਚੰਦ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬਜ਼ੁਰਗ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ ਹੈ ਅਤੇ ਉਹ ਉਸ ਵਾਹਨ ਚਾਲਕ ਸੀਸੀਟੀਵੀ ਦੀ ਮਦਦ ਨਾਲ ਜਲਦੀ ਕਾਬੂ ਕਰ ਲੈਣਗੇ।