ਜਲੰਧਰ: ਕਸਬਾ ਫਿਲੌਰ ਦੇ ਹਾਈਵੇ ਉੱਤੇ ਦਵਾਈਆਂ ਬਣਾਉਣ ਵਾਲੀ ਕੰਪਨੀ ਓਵਰਸੀਜ਼ ਹੈਲਥ ਕੇਅਰ ਕਾਪਿੰਗ ਚੋਂ ਕੱਢੇ ਗਏ ਵਿਅਕਤੀਆਂ ਦੇ ਹੱਕਾਂ ਲਈ ਕੰਪਨੀ ਦੇ ਵਿਰੋਧ ਵਿੱਚ ਪੀ.ਐੱਮ.ਆਰ.ਏ, ਪੀਸੀਪੀਆਰਏ , ਸੀਪੀਆਈਐਮ ਨੇ ਰੋਸ ਪ੍ਰਦਰਸ਼ਨ ਕੀਤਾ।
ਪੀ.ਐੱਮ.ਆਰ.ਏ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਉਹ ਇਸ ਕੰਪਨੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੱਢੇ ਜਾਣ ਤੋਂ ਪਹਿਲਾਂ ਕੋਈ ਵੀ ਨੋਟਿਸ ਨਹੀਂ ਮਿਲਿਆ। ਉਨ੍ਹਾਂ ਨੂੰ ਬਿਨਾਂ ਕਿਸੇ ਨੋਟਿਸ ਤੋਂ ਕੱਢ ਦਿੱਤਾ ਹੈ ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਜਿਨ੍ਹਾਂ ਨੂੰ ਕੰਪਨੀ ਬਿਨ੍ਹਾਂ ਨੋਟਿਸ ਦੇ ਬਾਹਰ ਕੱਢਿਆ ਗਿਆ ਹੈ ਉਨ੍ਹਾਂ ਨੂੰ ਮੁੜ ਦੁਬਾਰਾ ਤੋਂ ਨੌਕਰੀ ਉੱਤੇ ਰੱਖਿਆ ਜਾਵੇ ਅਤੇ ਜ਼ਿਨ੍ਹਾਂ ਦੀ ਬਦਲੀ ਕੀਤੀ ਗਈ ਹੈ ਉਨ੍ਹਾਂ ਨੂੰ ਦੁਬਾਰਾ ਉਸੇ ਜਗ੍ਹਾ ਲਾਇਆ ਜਾਵੇ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਪੂੰਜੀਪਤੀਆਂ ਦੀ ਸਰਕਾਰ ਹੈ ਜੋ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅਸੀਂ ਹੋਰ ਵਰਕਰ ਇਕੱਠੇ ਹੋ ਕੇ ਇਸ ਕੰਪਨੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਾਂਗੇ ਤੇ ਜਦੋਂ ਤਕ ਕੰਪਨੀ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।