ਜਲੰਧਰ: 2 ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਲੈ ਕੇ ਕੀਤੇ ਗਏ ਟਵੀਟ ਉੱਪਰ ਜਿੱਥੇ ਕਾਂਗਰਸ ਹਾਈ ਕਮਾਨ ਵਿੱਚ ਹਲਚਲ ਹੋਰ ਤੇਜ਼ ਹੋ ਗਈ ਸੀ। ਉੱਥੇ ਹੀ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਇਸ ਨੂੰ ਇੱਕ ਰਿਵਰਸ ਸਵਿੰਗ ਦੱਸਦੇ ਹੋਏ ਕਿਹਾ, ਕਿ ਸਿੱਧੂ ਦੇ ਟਵੀਟ ਹੀ ਸੀ। ਜਿਸ ਨਾਲ ਇੱਕ ਪਾਸੇ ਜਿੱਥੇ ਕਾਂਗਰਸ ਹਾਈਕਮਾਨ ਵਿੱਚ ਹਲਚਲ ਤੇਜ਼ ਹੋਈ, ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਸੀ, ਕਿ ਸਿੱਧੂ ਥੋੜ੍ਹੀ ਦੇਰ ਵਿੱਚ ਆਮ ਆਦਮੀ ਪਾਰਟੀ ਵਿੱਚ ਆਉਣ ਦਾ ਐਲਾਨ ਕਰਨਗੇ।
ਉਨ੍ਹਾਂ ਨੇ ਕਿਹਾ, ਕਿ ਅਜਿਹਾ ਨਾ ਹੋਣ ਕਰਕੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਹੱਥ ਖਾਲੀ ਰਹਿ ਗਏ। ਉਨ੍ਹਾਂ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਨੂੰ ਸੰਭਾਲਣਾ ਕੋਈ ਕਾਂਗਰਸ ਲਈ ਵੀ ਛੋਟੀ ਮੋਟੀ ਗੱਲ ਨਹੀਂ ਹੈ। ਨਵੋਜਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਪੰਜਾਬ ਕਾਂਗਰਸ ਨੂੰ ਕੀ ਫ਼ਾਇਦਾ ਹੋਵੇਗਾ, ਇਸ ‘ਤੇ ਬੋਲਦਿਆ ਮਨੋਰੰਜਨ ਕਾਲੀਆ ਨੇ ਕਿਹਾ ਕਿ ਕਾਂਗਰਸ ਨੂੰ ਇਸ ਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂਕਿ ਕਾਂਗਰਸ ਵਿੱਚ ਹਿੰਦੂ ਤੇ ਸਿੱਖ ਨੂੰ ਲੈਕੇ ਬਹੁਰ ਵੱਡੇ ਪੱਧਰ ‘ਤੇ ਰੋਲਾ ਪਿਆ ਹੋਇਆ ਹੈ।
ਇਸ ਦੇ ਨਾਲ ਹੀ ਕਾਂਗਰਸ ਸਰਕਾਰ ਨੇ ਸਿੱਖਿਆ ਵਿਭਾਗ ਵੱਲੋਂ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਚਾਰ ਨੂੰ ਲੈ ਕੇ ਜੋ ਕੰਮ ਕੀਤੇ ਜਾ ਰਹੇ ਹਨ। ਲੋਕਾਂ ਵੱਲੋਂ ਉਸ ਨੂੰ ਲਾਈਕ ਦੀ ਜਗ੍ਹਾ ਡਿਸਲਾਈਕ ਜ਼ਿਆਦਾ ਮਿਲ ਰਹੇ ਹਨ। ਇਸ ‘ਤੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਸਰਕਾਰ ਭਾਵੇਂ ਜੋ ਮਰਜ਼ੀ ਦਿਖਾਉਂਦੀ ਰਵੇ ਲੋਕ ਸੱਚਾਈ ਨੂੰ ਸਮਝਦੇ ਹਨ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਤੇ ਸੁਨੀਲ ਜਾਖੜ ਦੀ ਮੁਲਕਾਤ ਨੇ ਭਖਾਈ ਪੰਜਾਬ ਦੀ ਸਿਆਸਤ