ਜਲੰਧਰ: ਸ਼ਹਿਰ ਦੇ ਗੁਰੂ ਅਮਰਦਾਸ ਨਗਰ ਵਿੱਚ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨੇ ਜਨਮ ਦਿਨ ਦੀ ਪਾਰਟੀ ਵਿੱਚ ਫਾਇਰਿੰਗ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਅਪਲੋਡ ਕੀਤੀ ਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਪਾਰਟੀ ਨੇ ਵੀਡੀਓ ਦੀ ਜਾਂਚ ਕੀਤੀ ਤੇ ਫਾਇਰਿੰਗ ਕਰਨ ਵਾਲੇ ਨੌਜਵਾਨਾਂ 'ਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਦੂਜਾ ਅਜੇ ਫਰਾਰ ਹੈ।
ਡੀਜੀਪੀ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਫਾਇਰਿੰਗ ਦੀ ਵਾਇਰਲ ਵੀਡੀਓ ਮਿਲੀ ਸੀ ਜੋ ਕਿ ਡਵੀਜ਼ਨ ਨੰਬਰ 1 ਦੇ ਗੁਰੂ ਅਮਰਦਾਸ ਨਗਰ ਦੀ ਸੀ। ਇਸ ਵੀਡੀਓ ਵਿੱਚ ਕੁਝ ਨੌਜਵਾਨ ਜਨਮਦਿਨ ਦੀ ਪਾਰਟੀ ਦੌਰਾਨ ਫਾਇਰਿੰਗ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਫਾਇਰਿੰਗ ਕਰ ਰਹੇ ਸਨ ਉਨ੍ਹਾਂ ਦਾ ਨਾਂਅ ਸੋਹਿਤ ਸ਼ਰਮਾ ਤੇ ਸੁਮਿਤ ਸ਼ਰਮਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਦੇ ਵਿਰੁੱਧ ਐਫਆਈਆਰ ਦਰਜ ਕਰ ਉਨ੍ਹਾਂ ਤੋਂ ਪਿਸਤੌਲ ਬਰਾਮਦ ਕਰ ਲਈ ਹੈ।
ਉਨ੍ਹਾਂ ਕਿਹਾ ਕਿ ਜਿਹੜੀ ਉਨ੍ਹਾਂ ਕੋਲੋਂ ਪਿਸਤੌਲ ਸੀ ਉਹ ਲਾਇਸੈਂਸੀ ਹੈ ਜਿਸ ਦੇ ਲਾਇਸੈਂਸ ਨੂੰ ਹੁਣ ਰੱਦ ਕਰਨ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਵੱਲੋਂ ਹਦਾਇਤਾਂ ਹਨ ਕਿ ਕਿਸੇ ਤਰ੍ਹਾਂ ਦੀ ਪਾਰਟੀ ਨਾ ਕੀਤੀ ਜਾਵੇ ਇਸ ਦੇ ਬਾਵਜੂਦ ਵੀ ਉਨ੍ਹਾਂ ਨੌਜਵਾਨਾਂ ਨੇ ਪਾਰਟੀ ਕੀਤੀ ਹੈ। ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਵਿਰੁੱਧ ਆਰਮ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਮਿਤ ਅਜੇ ਫਰਾਰ ਹੈ ਜਲਦ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ;ਰੋਡਵੇਜ਼ ਕਰਮਚਾਰੀਆਂ ਦੀ ਭੁੱਖ ਹੜਤਾਲ ਦਾ ਤੀਜਾ ਦਿਨ, ਨਹੀਂ ਪੁੱਜਿਆ ਕੋਈ ਸਾਰ ਲੈਣ