ਜਲੰਧਰ: ਸਥਾਨਕ ਸ਼ਹਿਰ ਦਾ ਅਗਰਵਾਲ ਹਸਪਤਾਲ ਇੱਕ ਵਾਰ ਫ਼ਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਮ੍ਰਿਤਕ ਦੇ ਘਰ ਵਾਲਿਆਂ ਨੇ ਦੋਸ਼ ਲਗਾਇਆ ਕਿ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਕਾਰਨ ਉਨ੍ਹਾਂ ਦੇ ਘਰ ਦੇ ਜੀਅ ਦੀ ਜਾਨ ਗਈ ਹੈ।
ਕੀ ਹੈ ਮਾਮਲਾ..
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬੀਮਾਰੀ ਦੇ ਕਾਰਨ ਉਸ ਨੂੰ ਅਗਰਵਾਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਹਸਪਤਾਲ ਦੇ ਵੱਲੋਂ ਸਹੀ ਸਮੇਂ ਤੇ ਖੂਨ ਨਾ ਦੇਣ ਦੇ ਕਾਰਨ ਉਸਦੇ ਵੱਡੇ ਭਰਾ ਦੀ ਮੌਤ ਹੋ ਗਈ, ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੁਲਿਸ ਨੂੰ ਇਸ ਮਾਮਲੇ ਦੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਉੱਥੇ ਹੀ ਇਸ ਮਾਮਲੇ ਵਿੱਚ ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਗਰਵਾਲ ਹਸਪਤਾਲ ਵਿੱਚ ਇੱਕ ਬਿਮਾਰ ਵਿਅਕਤੀ ਸਤਨਾਮ ਜਿਸ ਦਾ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ ਸੀ ਉਸ ਦੀ ਮੌਤ ਹੋ ਗਈ ਹੈ। ਉਸ ਦੇ ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਉਸ ਨੂੰ ਸਹੀ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਤੇ ਹਸਪਤਾਲ ਦੇ ਵੱਲੋਂ ਲਾਪਰਵਾਹੀ ਵਰਤੇ ਜਾਣ ਕਾਰਨ ਉਨ੍ਹਾਂ ਦੇ ਘਰ ਦੇ ਜੀਅ ਦੀ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।