ਜਲੰਧਰ: ਸੰਯੁਕਤ ਕਿਸਾਨ ਮੋਰਚੇ ਦੇ ਹੁਕਮਾਂ ‘ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਕਿਸਾਨ (Farmers) ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ (Central Government) ਦੇ ਪੁਤਲੇ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੇ ਪੁਤਲਾ ਫੂਕ ਕੇ ਕਿਸਾਨਾਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਹੈ। ਇਸ ਮੌਕੇ ਕਿਾਸਨਾਂ (Farmers) ਨੇ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ ਉੱਥੇ ਹੀ ਕਿਸਾਨਾਂ (Farmers) ਵੱਲੋਂ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕਰਦਿਆ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ।
ਕੇਂਦਰ ਸਰਕਾਰ (Central Government) ਖ਼ਿਲਾਫ਼ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਅਕਤਬੂਰ ਨੂੰ ਕੇਂਦਰ ਸਰਕਾਰ (Central Government) ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਸੀ, ਪਰ ਇਸ ਤੋਂ ਪਹਿਲਾਂ ਹੀ ਇੱਕ ਨਿਜੀ ਅਖਬਾਰ ਨੇ ਕਿਸਾਨ ਸੰਯੁਕਤ ਮੋਰਚੇ ਦੇ ਇਸ ਐਲਾਨ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਇੱਕ ਵੀਡੀਓ ਜਾਰੀ ਕਰਕੇ 15 ਦੀ ਥਾਂ 16 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੁਕਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਦੇ ਚਲਦੇ ਕਿਸਾਨਾਂ ਵੱਲੋਂ ਵੱਖ-ਵੱਖ ਇਲਾਕਿਆਂ ਦੇ ਵਿੱਚ ਕੇਂਦਰ ਸਰਕਾਰ (Central Government) ਦੇ ਪੁਤਲੇ ਫੂਕੇ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦੇ ਧਰਨੇ ਕੇਂਦਰ ਸਰਕਾਰ ਖ਼ਿਲਾਫ਼ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਮੌਕੇ ਕਿਸਾਨਾਂ (Farmers) ਵੱਲੋਂ ਮੋਦੀ ਸਰਕਾਰ ਨੂੰ ਲੋਕਾਂ ਦੀ ਨਹੀਂ ਬਲਕਿ ਕਾਰਪੋਰੇਟ ਘਰਾਣਿਆ ਦੀ ਸਰਕਾਰ ਕਿਹਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕੁਝ ਕੁ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹਚਾਉਣ ਦੇ ਲਈ 130 ਕਰੋੜ ਭਾਰਤ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਕੇਵਲ ਕਿਸਾਨਾਂ ਲਈ ਨਹੀਂ ਲੜ ਰਹੇ ਸਗੋਂ ਹਰ ਉਸ ਵਿਅਕਤੀ ਲਈ ਲੜ ਰਹੇ ਹਾਂ, ਜੋ ਭਾਰਤ ਵਿੱਚ ਰਹਿੰਦਾ ਹੈ, ਅਤੇ ਹਰ ਉਹ ਵਿਅਕਤੀ ਜੋ ਰੋਟੀ ਖਾਦਾ ਹੈ। ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ, ਸਗੋਂ ਸਾਰਿਆ ਦੀ ਸਾਂਝੀ ਲੜਾਈ ਹੈ।