ETV Bharat / state

ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ, ਪਰ ਨਹੀਂ ਹੋਵੇਗੀ ਘਰ ਵਾਪਸੀ: ਮੁਕੇਸ਼ ਚੰਦਰ

author img

By

Published : Nov 19, 2021, 7:13 PM IST

ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਿਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਕਿਸਾਨ ਆਗੂ ਮੁਕੇਸ਼ ਚੰਦਰ ਦਾ ਕਹਿਣਾ ਹੈ ਕਿ ਇਸ ਗੱਲ ਦੀ ਪੂਰੀ ਦੁਨੀਆਂ ਵਿੱਚ ਰਹਿ ਰਹੇ ਕਿਸਾਨ ਲੋਕਾਂ ਅਤੇ ਪੰਜਾਬੀਆਂ ਨੂੰ ਬਹੁਤ ਖੁਸ਼ੀ ਹੈ ਕਿ ਇਹ ਉਨ੍ਹਾਂ ਦੀ ਇੱਕ ਬਹੁਤ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਖੁਸ਼ੀ ਦੀ ਗੱਲ ਕੋਈ ਨਹੀਂ ਹੋ ਸਕਦੀ।

ਖੇਤੀ ਕਾਨੂੰਨ ਰੱਦ ਦੇ ਐਲਾਨ  ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ, ਪਰ ਨਹੀਂ ਹੋਵੇਗੀ ਘਰ ਵਾਪਸੀ: ਮੁਕੇਸ਼ ਚੰਦਰ
ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ, ਪਰ ਨਹੀਂ ਹੋਵੇਗੀ ਘਰ ਵਾਪਸੀ: ਮੁਕੇਸ਼ ਚੰਦਰ

ਜਲੰਧਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਖਿਰਕਾਰ ਕਿਸਾਨਾਂ ਅੱਗੇ ਝੁਕਣਾ ਹੀ ਪਿਆ। ਕੇਂਦਰ ਸਰਕਾਰ (Central Government) ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਿਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਐਲਾਨ ਤੋਂ ਬਾਅਦ ਕਿਸਾਨ ਆਗੂਆਂ ਦੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦੇ ਕਿਸਾਨ ਆਗੂ ਮੁਕੇਸ਼ ਚੰਦਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ...

ਕਿਸਾਨ ਆਗੂ ਮੁਕੇਸ਼ ਚੰਦਰ (Mukesh Chandra) ਦਾ ਕਹਿਣਾ ਹੈ ਕਿ ਇਸ ਗੱਲ ਦੀ ਪੂਰੀ ਦੁਨੀਆਂ ਵਿੱਚ ਰਹਿ ਰਹੇ ਕਿਸਾਨ ਲੋਕਾਂ ਅਤੇ ਪੰਜਾਬੀਆਂ ਨੂੰ ਬਹੁਤ ਖੁਸ਼ੀ ਹੈ ਕਿ ਇਹ ਉਨ੍ਹਾਂ ਦੀ ਇੱਕ ਬਹੁਤ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਖੁਸ਼ੀ ਦੀ ਗੱਲ ਕੋਈ ਨਹੀਂ ਹੋ ਸਕਦੀ।

ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਸ ਗੱਲ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਦਿੰਦੀ ਉਦੋਂ ਤੱਕ ਜੋ ਕਿਸਾਨ ਇਸ ਵੇਲੇ ਦਿੱਲੀ ਬਾਰਡਰ (Delhi Border) ਅਤੇ ਬਾਕੀ ਬਾਰਡਰਾਂ 'ਤੇ ਧਰਨੇ ਲਗਾਈ ਬੈਠੇ ਹਨ ਉਹ ਉਥੋਂ ਵਾਪਿਸ ਨਹੀਂ ਆਉਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਕਈ ਮੁੱਦੇ ਹੋਰ ਡਿਸਕਸ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਨਹੀਂ ਭੁੱਲਿਆ ਜਾ ਸਕਦਾ, ਜਿਨ੍ਹਾਂ ਨੇ ਇਸ ਧਰਨੇ ਪ੍ਰਦਰਸ਼ਨ ਦੌਰਾਨ ਆਪਣੀਆਂ ਸ਼ਹੀਦੀਆਂ ਦਿੱਤੀਆਂ ਹਨ।

ਹੁਣ ਕਿਸਾਨਾਂ ਦਾ ਅਗਲਾ ਟੀਚਾ ਉਨ੍ਹਾਂ ਲੋਕਾਂ ਸ਼ਹੀਦ ਪਰਿਵਾਰਾਂ ਲਈ ਮੁਆਵਜ਼ਾ, ਜਿਨ੍ਹਾਂ ਕਿਸਾਨਾਂ 'ਤੇ ਪਰਚੇ ਹੋਏ ਹਨ ਉਨ੍ਹਾਂ ਦੇ ਪਰਚਿਆਂ ਦੀ ਵਾਪਸੀ, ਐਮਐਸਪੀ (MSP) 'ਤੇ ਕਾਨੂੰਨ ਬਣਾਉਣਾ ਵਰਗੇ ਮੁੱਦਿਆਂ ਬਾਰੇ ਕੇਂਦਰ ਸਰਕਾਰ (Central Government) ਨਾਲ ਗੱਲਬਾਤ ਕਰਨੀ ਹੈ।

ਇਸ ਦੇ ਨਾਲ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੋ ਵਿਰੋਧ ਭਾਰਤੀ ਜਨਤਾ ਪਾਰਟੀ ਅਤੇ ਬਾਕੀ ਪਾਰਟੀਆਂ ਦਾ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਕੀਤਾ ਜਾ ਰਿਹਾ ਸੀ ਉਸ ਬਾਰੇ ਵੀ ਕਿਸਾਨ ਆਪਣੀਆਂ ਅਗਲੀਆਂ ਮੀਟਿੰਗਾਂ ਵਿਚ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ: ਖੇਤੀ ਕਾਨੂੰਨ ਨੂੰ ਵਾਪਸ ਲੈਣ ’ਤੇ ਭੜਕੀ ਕੰਗਨਾ, ਕਿਹਾ ਇਹ...

ETV Bharat Logo

Copyright © 2024 Ushodaya Enterprises Pvt. Ltd., All Rights Reserved.