ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਹੁਣ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਜਾ ਰਹੇ ਹਨ। ਇਸੇ ਤਹਿਤ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੈ।
ਇਸੇ ਤਹਿਤ ਕਸਬਾ ਫਿਲੌਰ ਵਿਖੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ।
ਪਰੇਡ ਵਿੱਚ ਪਿੰਡ ਦੇ ਵੱਖ-ਵੱਖ ਕਿਸਾਨਾਂ ਅਤੇ ਪਤਵੰਤਿਆਂ ਨੇ ਹਿੱਸਾ ਲੈ ਕੇ ਇਹ ਯਕੀਨ ਦਿਵਾਇਆ ਕਿ ਉਹ ਵੱਧ ਤੋਂ ਵੱਧ ਦਿੱਲੀ ਵਿਖੇ ਆਪਣੇ ਟਰੈਕਟਰ ਤੇ ਟਰਾਲੀਆਂ ਲੈ ਕੇ ਪੁੱਜਣਗੇ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਦਾ ਦਿਨ ਦਿੱਲੀ ਵਿਖੇ ਮਨਾਇਆ ਜਾਵੇਗਾ।
ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਤੇ 26 ਜਨਵਰੀ ਨੂੰ ਟਰੈਕਟਰ ਮਾਰਚ ਵਿੱਚ ਆਉਣ ਲਈ ਬੇਨਤੀ ਕੀਤੀ ਅਤੇ ਕਿਹਾ ਕਿ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਇੱਕ ਵਿਸ਼ਾਲ ਟਰੈਕਟਰ ਮਾਰਚ, ਜੋ ਕਿ 26 ਜਨਵਰੀ ਨੂੰ ਕੱਢਿਆ ਜਾਣਾ ਹੈ ਉਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।