ਗੋਰਾਇਆ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਗੁਰਾਇਆ ਦੇ ਨਜ਼ਦੀਕੀ ਪਿੰਡ ਧੁਲੇਤਾ ਤੋਂ ਕਿਸਾਨਾਂ ਦਾ ਛੇਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਐੱਨਆਰਆਈ ਵੀਰਾਂ ਦੇ ਸਹਿਯੋਗ ਦੇ ਨਾਲ ਕਿਸਾਨਾਂ ਲਈ ਦਵਾਈਆਂ ਅਤੇ ਹੋਰ ਜ਼ਰੂਰੀ ਚੀਜਾਂ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਟਰੈਕਟਰ ਟਰਾਲੀ ਹੈ ਉਹ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਜ਼ਰੂਰ ਸ਼ਮੂਲੀਅਤ ਕਰਨ।
ਦੱਸ ਦੱਈਏ ਕਿ ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਅੱਜ 53ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਆਪਣੀ ਮੰਗਾਂ 'ਤੇ ਅੜੇ ਹੋਏ ਹਨ ਤੇ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਅੜੀ ਹੋਈ ਹੈ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ।