ਜਲੰਧਰ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਬਰੂਹਾਂ ‘ਤੇ ਜਾਰੀ ਹੈ। ਕਿਸਾਨਾਂ (Farmers) ਵੱਲੋਂ ਕੇਂਦਰੀ ਦੀ ਭਾਜਪਾ ਸਰਕਾਰ ਤੋਂ ਇੱਕੋ-ਇੱਕ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਵੱਲੋਂ ਕੇਂਦਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਉਹ ਆਪਣਾ ਧਰਨਾ ਖਤਮ ਨਹੀਂ ਕਰਨਗੇ। ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਕਿਸਾਨਾਂ ਵੱਲੋਂ ਸੂਬੇ ਦੇ ਵਿੱਚ ਚੋਣਾਂ ਦੇ ਚੱਲਦੇ ਸਮਾਗਮ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸਦੇ ਚੱਲਦੇ ਹੀ ਕਿਸਾਨਾਂ ਵੱਲੋਂ ਜਲੰਧਰ ਦੇ ਵਿੱਚ ਭਾਜਪਾ ਦੇ ਸਮਾਗਮ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੇ ਲਈ ਪੁਲਿਸ (Police) ਵਲੋਂ ਬੈਰੀਕੇਡਿੰਗ ਕੀਤੀ ਗਈ। ਜਿਸਦੇ ਚੱਲਦੇ ਕਿਸਾਨਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਕਿਸਾਨ ਅਤੇ ਪੁਲਿਸ ਮੁਲਾਜ਼ਮ ਆਪਿਸ ਦੇ ਵਿੱਚ ਉਲਝਦੇ ਵੀ ਵਿਖਾਈ ਦਿੱਤੇ।
ਇਸ ਦੌਰਾਨ ਕਿਸਾਨਾਂ ਵੱਲੋਂ ਪੁਲਿਸ ਤੋਂ ਭਾਜਪਾ ਆਗੂਆਂ ਦੇ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਮੰਗੀ ਗਈ ਪਰ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਭਾਜਪਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰੱਖਣਗੇ। ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਪ੍ਰਦਰਨਸ਼ਕਾਰੀ ਕਿਸਾਨ ਆਗੂ ਅਮਰਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਪਹਿਲੇ ਹੀ ਗੁਹਾਰ ਲਗਾ ਦਿੱਤੀ ਹੈ ਕਿ ਉਹ ਚੋਣ ਜ਼ਾਬਤਾ ਲੱਗਣ ਤੋਂ ਪਹਿਲੇ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਗਤੀਵਿਧੀ ਨਾ ਕਰਨ। ਉਨ੍ਹਾਂ ਖ਼ਾਸ ਤੌਰ ‘ਤੇ ਭਾਰਤੀ ਜਨਤਾ ਪਾਰਟੀ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਕਿਤੇ ਵੀ ਕਿਸੇ ਸਮਾਗਮ ਕਰਨ ਨਹੀਂ ਦਿੱਤਾ ਜਾਏਗਾ। ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ।
ਇਹ ਵੀ ਪੜ੍ਹੋ: ਓਏ ਛੋਟੂ, ਹੁਣ ਵੱਡੀਆਂ ਗੋਗੜਾਂ ਵਾਲੇ ਪੁਲਸੀਏ ਕਰਨਗੇ ਇਹ ਕੰਮ !