ਜਲੰਧਰ: ਨਵੇਂ ਖੇਤੀ ਕਾਨੂੰਨਾਂ (Agricultural laws) ਦਾ ਪੰਜਾਬ ਵਿੱਚ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਦੇਸ਼ ਦਾ ਰਾਜਧਾਨੀ ਦਿੱਲੀ ਦੇ ਬਾਰਡਰਾਂ (Borders of Delhi) ‘ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ (Farmers) ਅੰਦੋਲਨ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਐੱਸ.ਡੀ.ਐੱਮ. ਦਫ਼ਤਰ (SDM Office) ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸਾਨਾਂ (Farmers) ਵੱਲੋਂ ਐੱਸ.ਡੀ.ਐੱਮ. (SDM) ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ (Farmers) ਨੇ ਕੇਂਦਰ ਸਰਕਾਰ (Central Government) ‘ਤੇ ਕਿਸਾਨਾਂ (Farmers) ਨਾਲ ਮਤਰੇਈ ਮਾਂ ਵਾਲਾ ਵਤੀਰਾਂ ਕਰਨ ਦੇ ਇਲਜ਼ਾਮ ਲਗਾਏ ਹਨ। ਕਿਸਾਨਾ ਨੇ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ (Farmers) ਆਪਣੇ ਹੱਕਾਂ ਲਈ ਲੜ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਾਰ ਵੀ ਕਿਸਾਨਾਂ (Farmers) ਦੀਆਂ ਮੁਸ਼ਕਲਾਂ ਸੁਣਨ ਦੇ ਲਈ ਕਿਸਾਨਾਂ ਦੇ ਵਿੱਚ ਨਹੀਂ ਆਏ।
ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਦੀ ਕੇਂਦਰ ਸਰਕਾਰ (Central Government) ਭਾਰਤ ਦੀ ਨਹੀਂ ਬਲਕਿ ਕੁਝ ਕਾਰਪੋਰੇਟ ਘਰਾਣਿਆ ਦੀ ਸਰਕਾਰ ਹੈ, ਜੋ ਉਨ੍ਹਾਂ ਕਾਰਪੋਰੇਟ ਘਰਾਣਿਆ ਨੂੰ ਭਾਰਤ ‘ਤੇ ਕਬਜ਼ਾ ਕਰਨ ਦੇ ਲਈ ਨਵੇਂ-ਨਵੇਂ ਕਾਨੂੰਨ ਬਣਾ ਕੇ ਇੱਕ ਵਾਰ ਫਿਰ ਦੇਸ਼ ਨੂੰ ਗੁਲਾਮ ਬਣਾ ਰਹੀ ਹੈ।
ਇਸ ਮੌਕੇ ਇਨ੍ਹਾਂ ਕਿਸਾਨਾਂ (Farmers) ਨੇ ਲਖੀਮਪੁਰ ‘ਚ ਕਿਸਾਨਾਂ ਦੇ ਬੀਜੇਪੀ ਆਗੂਆਂ ਵੱਲੋਂ ਕੀਤੇ ਕਤਲ ਦੇ ਲਈ ਵੀ ਇਨਸਾਫ਼ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਘਟਨਾ ਦੇ ਮੁਲਜ਼ਮਾਂ ਲਈ ਫਾਂਸੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਇਹ ਸਾਰੀਆਂ ਮੰਗਾਂ ਪੂਰੀਆ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਕੇਂਦਰ ਸਰਕਾਰ (Central Government) ਖ਼ਿਲਾਫ਼ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਬੀਜੇਪੀ (BJP) ਦਾ ਪੂਰੇ ਦੇਸ਼ ਵਿੱਚ ਵਿਰੋਧ ਵੀ ਲਗਾਤਾਰ ਜਾਰੀ ਰਹੇਗਾ।
ਇਸ ਦੇ ਨਾਲ ਹੀ ਐੱਸ.ਡੀ.ਐੱਮ (SDM) ਫਿਲੌਰ ਤਪਨ ਭਨੋਟ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਜੋ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਉਹ ਅੱਗੇ ਕੇਂਦਰ ਸਰਕਾਰ (Central Government) ਨੂੰ ਭੇਜਣਗੇ ਅਤੇ ਕਿਸਾਨਾਂ (Farmers) ਦੀ ਆਵਾਜ਼ ਨੂੰ ਉੱਪਰ ਪਹੁੰਚਾਉਣਗੇ।
ਇਹ ਵੀ ਪੜ੍ਹੋ: ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਲਾਠੀਚਾਰਜ