ਜਲੰਧਰ:ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਜਲੰਧਰ ਵਿੱਚ ਵੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ‘ਤੇ ਇਲਜ਼ਾਮ ਲਗਾਏ ਹਨ। ਕਿ ਉਨ੍ਹਾਂ ਨੇ ਧੋਖੇ ਨਾਲ ਘੱਟ ਰੇਟ ‘ਤੇ ਕਿਸਾਨਾਂ ਦੀਆਂ ਜ਼ਮੀਨਾ ਦੀ ਕੀਮਤ ਤੈਅ ਕੀਤੀ ਹੈ।
ਮੀਡੀਆ (media) ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ, ਕਿ ਜੰਮੂ-ਕਟੜਾ ਤੇ ਜਲੰਧਰ ਲਿੰਕ ਰੋਡ ਲਈ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਐਕਵੇਅਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਪ੍ਰਸ਼ਾਸਨ ਨੇ ਨਲਾਇਕੀ ਨਾਲ ਘੱਟ ਰੇਟਾਂ ‘ਤੇ ਅਵਾਰਡ ਪਾਸ ਕੀਤੇ ਹਨ। ਜੋ ਕਿਸਾਨ ਮਾਰੂ ਹਨ।
ਉਨ੍ਹਾ ਨੇ ਕਿਹਾ, ਕਿ ਪਿਛਲੇ 7 ਮਹੀਨਿਆਂ ਤੋਂ ਕਿਸਾਨੀ ਅੰਦੋਲਨ ਨੂੰ ਲੈਕੇ ਪਟਿਆਲਾ ਵਿੱਚ ਮੋਤੀ ਮਹਿਲ ਪ੍ਰਦਰਸ਼ਨ ਕਰ ਰਹੇ ਸਨ। ਜਿਸ ਦਾ ਪ੍ਰਸ਼ਾਸਨ ਵੱਲੋਂ ਫਾਇਦ ਚੁੱਕ ਕੇ ਜਬਰਦਸਤੀ ਚੋਰੀ ਅਵਾਰਡ ਕੱਢ ਦਿੱਤੇ।
ਉਨ੍ਹਾਂ ਨੇ ਕਿਹਾ, ਕਿ ਜੋ ਪੰਜਾਬ ਸਰਕਾਰ ਵੱਲੋਂ ਸਾਡੇ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾਈ ਗਈ ਸੀ। ਜਿਸ ਵਿੱਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਚੇਅਰਮੈਨ ਬਣਾਇਆ ਗਿਆ ਸੀ।ਜਗਜੀਤ ਸਿੰਘ ਵੱਲੋਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ‘ਤੇ ਇਲਜ਼ਾਮ ਲਗਾਉਦੇ ਕਿਹਾ, ਕਿ ਸਿੰਗਲਾ ਨੇ ਸਿਰਫ਼ ਆਪਣੇ ਹੀ ਜ਼ਿਲ੍ਹੇ ਨੂੰ ਫਾਇਦਾ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ, ਜਿੱਥੇ 6-6 ਲੱਖ ਰੁਪਏ ਕਲੈਕਟਰ ਰੇਟ ਸੀ ਉੱਥੇ ਉਨ੍ਹਾਂ ਨੂੰ 60 ਲੱਖ ਰੁਪਏ ਦਿੱਤੇ ਗਏ।
ਉਨ੍ਹਾਂ ਨੇ ਕਿਹਾ, ਜਿੱਥੇ ਜਲੰਧਰ ਦੀਆਂ ਮਹਿੰਗਈਆਂ ਜ਼ਮੀਨਾਂ ਸਨ। ਉੱਥੇ ਜਬਰਦਸਤੀ 25-25 ਲੱਖ ਦੇ ਅਵਾਰਡ ਕੱਢ ਦਿੱਤੇ। ਇਸ ਮੌਕੇ ਇਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਚਿੰਤਾਵਨੀ ਦਿੱਤੀ ਗਈ ਹੈ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ‘ਤੇ ਇਨ੍ਹਾਂ ਕਿਸਾਨਾਂ ਵੱਲੋਂ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।