ਜਲੰਧਰ: ਬਾਲੀਵੁੱਡ ਫਿਲਮ ਯਾਰੀਆਂ-2 ਨੇ ਪੰਜਾਬ ਵਿੱਚ ਵਿਵਾਦ ਛੇੜ ਦਿੱਤਾ ਹੈ। ਫਿਲਮ ਦੇ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ, ਕਿਉਂਕਿ ਫਿਲਮ ਦੇ ਇੱਕ ਗੀਤ ਦੇ ਦ੍ਰਿਸ਼ 'ਚ ਅਦਾਕਾਰ ਨਿਜ਼ਾਮ ਜਾਫਰੀ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਇਸਤੇਮਾਲ ਕੀਤੇ ਜਾਂਣ ਵਾਲੇ ਪੰਜ ਕਕਾਰਾਂ ਵਿਚੋਂ ਇੱਕ ਸ੍ਰੀ ਸਾਹਿਬ (ਕਿਰਪਾਨ) ਪਾ ਕੇ ਨੱਚਦਾ ਦਿਖਾਈ ਦੇ ਰਿਹਾ ਹੈ।
ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼: ਫਿਲਮ ਦੇ ਇਸ ਦ੍ਰਿਸ਼ ਤੋਂ ਸਿੱਖ ਸੰਗਤਾਂ ਦੇ ਹਿਰਦੇ ਬਲੂੰਦਰੇ ਗਏ ਹਨ ਅਤੇ ਸਿੱਖਾਂ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ‘ਚ ਕਿਰਪਾਨ ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ ਤੇ ਹੁਣ ਜਲੰਧਰ 'ਚ ਇਸ ਨੂੰ ਲੈਕੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ।
ਜਲੰਧਰ 'ਚ ਮਾਮਲਾ ਹੋਇਆ ਦਰਜ: ਹੁਣ ਜਲੰਧਰ ਜ਼ਿਲ੍ਹੇ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 4 ਵਿੱਚ 295-ਏ ਤਹਿਤ ਕੇਸ ਦਰਜ ਕਰਵਾਇਆ ਹੈ। ਸਿੱਖ ਤਾਲਮੇਲ ਕਮੇਟੀ ਦੀ ਤਰਫੋਂ ਅਲੀ ਪੁਲੀ ਮੁਹੱਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਜਲੰਧਰ 'ਚ ਇਹ ਐਫ.ਆਈ.ਆਰ. ਦਰਜ ਕਰਵਾਈ ਗਈ ਹੈ। ਜਿਸ 'ਚ ਕਿਹਾ ਗਿਆ ਕਿ ਫਿਲਮ ਦੇ ਇਸ ਦ੍ਰਿਸ਼ ਨਾਲ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ।
ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ: ਇਸ ਸਬੰਧੀ ਹਰਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਯਾਰੀਆਂ-2 ਦੇ ਗੀਤ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਸ੍ਰੀ ਸਾਹਿਬ ਪਾ ਕੇ ਦ੍ਰਿਸ਼ ਫਿਲਮਾਇਆ ਗਿਆ ਹੈ। ਇਸ ਨਾਲ ਜਿੱਥੇ ਸਿੱਖ ਚਿੰਨ੍ਹਾਂ ਦਾ ਅਪਮਾਨ ਹੋਇਆ ਹੈ, ਉੱਥੇ ਹੀ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਦਾਕਾਰ ਵਲੋਂ ਨੰਗੇ ਸਿਰ ਅਤੇ ਬਿਨਾਂ ਕੇਸ ਰੱਖੇ ਇਸ ਦੀ ਵਰਤੋਂ ਕੀਤੀ ਗਈ ਹੈ।
ਸਿੱਖ ਮਰਿਆਦਾ ਦਾ ਵੀ ਘਾਣ ਕੀਤਾ: ਸ਼ਿਕਾਇਤਕਰਤਾ ਨੇ ਕਿਹਾ ਕਿ ਸਿੱਖ ਧਰਮ 'ਚ ਕਕਾਰਾਂ ਦੀ ਮਹੱਤਤਾ ਹੈ ਅਤੇ ਅੰਮ੍ਰਿਤਧਾਰੀ ਸਿੱਖ ਹੀ ਇਸ ਨੂੰ ਪਾ ਸਕਦਾ ਹੈ, ਜਦਕਿ ਫਿਲਮ 'ਚ ਸ੍ਰੀ ਸਾਹਿਬ ਪਾਉਣ ਵਾਲਾ ਅਦਾਕਾਰ ਪੂਰੀ ਤਰ੍ਹਾਂ ਕਲੀਨ ਸ਼ੇਵ ਹੈ। ਇਸ ਗੀਤ ਵਿੱਚ ਫਿਲਮ ਦੇ ਨਿਰਦੇਸ਼ਕ, ਅਦਾਕਾਰ ਅਤੇ ਨਿਰਮਾਤਾ ਨੇ ਕਕਾਰਾਂ ਦਾ ਅਪਮਾਨ ਕੀਤਾ ਹੈ। ਸਿੱਖ ਮਰਿਆਦਾ ਦਾ ਵੀ ਘਾਣ ਕੀਤਾ ਗਿਆ ਹੈ।
- ESMA Act in Punjab: ਹੜਤਾਲ 'ਤੇ ਜਾਣ ਤੋਂ ਪਹਿਲਾਂ ਹੀ ਮੁਲਾਜ਼ਮਾਂ 'ਤੇ ਦੇਰ ਰਾਤ ਸਰਕਾਰ ਨੇ ਲਾਈ ESMA, ਜਾਣੋ ਵਜ੍ਹਾ
- Behbal Kalan Firing Case : ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕਰਨ ਦੀ ਰੱਖੀ ਮੰਗ
- Panchayats Dissolution: ਮੁੜ ਆਪਣੇ ਫੈਸਲੇ 'ਤੇ ਸਰਕਾਰ ਨੇ ਲਿਆ U ਟਰਨ, ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ
ਪੁਲਿਸ ਨੇ ਦਿੱਤੀ ਪਰਚੇ ਦੀ ਜਾਣਕਾਰੀ: ਸਿੱਖ ਤਾਲਮੇਲ ਕਮੇਟੀ ਵੱਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਜਲੰਧਰ ਦੇ ਥਾਣਾ ਨੰਬਰ ਚਾਰ ਵਿਖੇ ਇਸ ਮਾਮਲੇ ਵਿੱਚ ਆਈ ਪੀ ਸੀ ਦੀ ਧਾਰਾ 295 A ਦੇ ਤਹਿਤ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਫਿਲਮ ਦੇ ਅਦਾਕਾਰ ਨਿਜ਼ਾਮ ਜਾਫਰੀ , ਨਿਰਦੇਸ਼ਕ ਰਾਧਿਕਾ ਰਾਵ ਤੇ ਵਿਨੈ ਸਪਰੂ ਅਤੇ ਫਿਲਮ ਦੇ ਨਿਰਮਾਤਾ ਭੂਸ਼ਨ ਕੁਮਾਰ ਉੱਪਰ ਦਰਜ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਸਿੱਖ ਜਥੇਬੰਦੀਆਂ ਨੇ ਇਹ ਸ਼ਿਕਾਇਤ ਦਿੱਤੀ ਹੈ, ਜਿਸ 'ਚ ਪੁਲਿਸ ਕਾਰਵਾਈ ਕਰ ਰਹੀ ਹੈ ਤੇ ਮਾਮਲਾ ਦਰਜ ਕੀਤਾ ਗਿਆ ਹੈ।
-
Governments are not serious about stopping anti-Sikh characters in films: Bhai Gurcharan Singh Grewal
— Shiromani Gurdwara Parbandhak Committee (@SGPCAmritsar) August 30, 2023 " class="align-text-top noRightClick twitterSection" data="
-SGPC passed and sent several resolutions to government demanding Sikh representative in Censor Board
Amritsar:
The Shiromani Gurdwara Parbandhak Committee (SGPC) general… pic.twitter.com/jnHHC1a7i4
">Governments are not serious about stopping anti-Sikh characters in films: Bhai Gurcharan Singh Grewal
— Shiromani Gurdwara Parbandhak Committee (@SGPCAmritsar) August 30, 2023
-SGPC passed and sent several resolutions to government demanding Sikh representative in Censor Board
Amritsar:
The Shiromani Gurdwara Parbandhak Committee (SGPC) general… pic.twitter.com/jnHHC1a7i4Governments are not serious about stopping anti-Sikh characters in films: Bhai Gurcharan Singh Grewal
— Shiromani Gurdwara Parbandhak Committee (@SGPCAmritsar) August 30, 2023
-SGPC passed and sent several resolutions to government demanding Sikh representative in Censor Board
Amritsar:
The Shiromani Gurdwara Parbandhak Committee (SGPC) general… pic.twitter.com/jnHHC1a7i4
SGPC ਨੇ ਰੱਖੀ ਸੀ ਮੰਗ: ਉਧਰ ਸ਼੍ਰੋਮਣੀ ਕਮੇਟੀ ਵਲੋਂ ਵੀ ਫਿਲਮ ਦੇ ਦ੍ਰਿਸ਼ ਨੂੰ ਲੈਕੇ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਾ ਕਹਿਣਾ ਸੀ ਕਿ ਸਰਕਾਰਾਂ ਨੂੰ ਚਾਹੀਦਾ ਕਿ ਸੈਂਸਰ ਬੋਰਡ 'ਚ ਹਰ ਧਰਮ ਦੇ ਸ਼ਖ਼ਸ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਅਜਿਹੇ ਦ੍ਰਿਸ਼ ਲੋਕਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਹੀ ਕੱਟ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਅਜਿਹੇ ਦ੍ਰਿਸ਼ਾਂ ਪਿਛੇ ਜਿਥੇ ਫਿਲਮਕਾਰਾਂ ਦਾ ਹੱਥ ਉਥੇ ਹੀ ਸਰਕਾਰਾਂ ਵੀ ਬਰਾਬਰ ਦੀਆਂ ਦੋਸ਼ੀ ਹਨ।