ETV Bharat / state

27 ਨੂੰ ਭਾਰਤ ਬੰਦ ਸਫਲ ਬਣਾਉਣ ਲਈ ਮੋਟਰਸਾਈਕਲਾਂ 'ਤੇ ਝੰਡਾ ਮਾਰਚ - ਜਮਹੂਰੀਅਤ ਕਿਸਾਨ ਸਭਾ

ਜਲੰਧਰ ਦੇ ਕਸਬਾ ਫਿਲੌਰ ਵਿਖੇ ਇਸੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਜਮਹੂਰੀਅਤ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵੱਲੋਂ ਪਿੰਡ-ਪਿੰਡ ਮੋਟਰਸਾਈਕਲਾਂ ਉੱਤੇ ਝੰਡਾ ਮਾਰਚ ਕਰ ਕੇ ਸੁਨੇਹਾ ਦਿੱਤਾ ਗਿਆ।

27 ਨੂੰ ਭਾਰਤ ਬੰਦ ਸਫਲ ਬਣਾਉਣ ਲਈ ਮੋਟਰਸਾਈਕਲਾਂ 'ਤੇ ਝੰਡਾ ਮਾਰਚ

author img

By

Published : Sep 25, 2021, 8:51 PM IST

ਜਲੰਧਰ : ਜਲੰਧਰ ਦੇ ਕਸਬਾ ਫਿਲੌਰ ਵਿਖੇ ਖੇਤੀ ਕਾਲੇ ਬਿੱਲਾਂ ਨੂੰ ਵਾਪਸ ਕਰਵਾਉਣ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਕਾਲ ਦੇ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਪੂਰੇ ਹੀ ਭਾਰਤ ਨਿਵਾਸੀਆਂ ਨੂੰ ਇਹ ਵੀ ਬੇਨਤੀ ਕਰ ਦਿੱਤੀ ਗਈ ਹੈ ਕਿ ਉਹ ਇਸ 27 ਤਰੀਕ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਵਿੱਚ ਕਿਸਾਨਾਂ ਦੀ ਮਦਦ ਕਰਨ।

ਜਿਸ ਦੇ ਚੱਲਦਿਆਂ ਜਲੰਧਰ ਦੇ ਕਸਬਾ ਫਿਲੌਰ ਵਿਖੇ ਇਸੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਜਮਹੂਰੀਅਤ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵੱਲੋਂ ਪਿੰਡ-ਪਿੰਡ ਮੋਟਰਸਾਈਕਲਾਂ ਉੱਤੇ ਝੰਡਾ ਮਾਰਚ ਕਰ ਕੇ ਸੁਨੇਹਾ ਦਿੱਤਾ ਗਿਆ।

27 ਨੂੰ ਭਾਰਤ ਬੰਦ ਸਫਲ ਬਣਾਉਣ ਲਈ ਮੋਟਰਸਾਈਕਲਾਂ 'ਤੇ ਝੰਡਾ ਮਾਰਚ

ਇਸ ਸੰਬੰਧੀ ਜਮੂਹਰੀਅਤ ਕਿਸਾਨ ਸਭਾ ਦੇ ਸੂਬਾਈ ਕੈਸ਼ੀਅਰ ਜਸਵਿੰਦਰ ਢੇਸੀ ਮੈਂ ਕਿਹਾ ਕਿ ਭਾਰਤ ਬੰਦ ਦੇ ਸਮਰਥਨ ਲਈ ਲੋਕਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਸ ਸਮੇਂ ਕੁਲਦੀਪ ਫਿਲੌਰ ਤੇ ਪਰਮਜੀਤ ਰੰਧਾਵਾ ਨੇ ਕਿਹਾ ਕਿ ਭਾਰਤ ਬੰਦ ਦੀ ਤਿਆਰੀ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਬਿਲ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਕਿਸਾਨ ਹਾਰਨ ਵਾਲਾ ਬਿਲਕੁਲ ਵੀ ਨਹੀਂ ਹੈ।

ਇਹ ਵੀ ਪੜ੍ਹੋ:ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਤੇ ਲੋਕਾਂ ਨੂੰ ਕੀਤੀ ਇਹ ਅਪੀਲ

ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਵੀ ਚਿਤਾਵਨੀ ਦੇ ਦਿੱਤੀ ਕਿ 2022 ਦੀਆਂ ਚੋਣਾਂ ਵਿੱਚ ਹੁਣ ਇਹ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ ਅਤੇ ਜੇਕਰ ਹਾਲੇ ਵੀ ਇਸ ਨੇ ਬਿੱਲ ਵਾਪਸ ਨਹੀਂ ਲਏ ਤਾਂ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਲ਼ੇ ਬਿੱਲਾਂ ਦੇ ਵਿਰੋਧ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.