ਜਲੰਧਰ : ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤਾਂ ਦੇ ਚੱਲਦਿਆਂ ਥਾਂ-ਥਾਂ ਪਾਣੀ-ਪਾਣੀ ਹੋਇਆ ਹੈ। ਹਾਲ ਵਿੱਚ, ਸਤਲੁਜ ਵਿੱਚੋਂ ਪਾਣੀ ਛੱਡਿਆ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਹੜ੍ਹ ਦੀ ਸਮੱਸਿਆ ਬਣੀ ਹੋਈ ਹੈ। ਜਲੰਧਰ ਦੇ ਪਿੰਡ ਲੋਹੀਆਂ ਵਿਖੇ ਲੋਕਾਂ ਘਰਾਂ ਦੀਆਂ ਛੱਤਾਂ 'ਤੇ ਚੜੇ ਹੋਏ ਹਨ, ਕਿਉਂਕਿ ਉਨ੍ਹਾਂ ਦੇ ਘਰਾਂ ਅੰਦਰ ਪਾਣੀ ਭਰ ਚੁੱਕਾ ਹੈ।
ਇਲਾਕੇ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ ਤੇ ਖੇਤਾਂ ਵਿੱਚ ਪਾਣੀ ਚਲਾ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਈ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵਲੋਂ ਵੀ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਾਰੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵੀ ਫੌਜ ਦੇ ਤਿੰਨ ਹੈਲੀਕਾਪਟਰ ਭੇਜੇ ਗਏ ਹਨ, ਜਿਨ੍ਹਾਂ ਨੇ ਬੁੱਧਵਾਰ ਸਵੇਰ ਤੋਂ ਹੀ ਪਿੰਡਾਂ ਵਿੱਚ ਜਾ ਕੇ, ਉਨ੍ਹਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਦੇ ਰਹੇ ਹਨ।
ਫ਼ਿਲਹਾਲ ਜੋ ਹਾਲਾਤ ਨਜ਼ਰ ਆ ਰਹੇ ਹਨ, ਉਨ੍ਹਾਂ ਤੋਂ ਸਾਫ਼ ਲੱਗ ਰਿਹਾ ਹੈ ਕਿ ਇਸ ਇਲਾਕੇ ਦੇ ਲੋਕਾਂ ਨੂੰ ਕੁਝ ਦਿਨ ਹੋਰ ਹੜ੍ਹ ਦੀ ਸਮੱਸਿਆ ਨਾਲ ਜੂਝਣਾ ਪੈ ਸਕਦਾ ਹੈ।