ETV Bharat / state

Jalandhar news: ਜਲੰਧਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ 'ਆਪ' 'ਚ ਸ਼ਾਮਲ

author img

By

Published : Apr 24, 2023, 6:36 PM IST

ਜਲੰਧਰ ਤੋਂ ਵੱਡੀ ਖ਼ਬਰ ਆ ਰਹੀ ਹੈ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਕਾਂਗਰਸ ਦਾ ਸਾਥ ਛੱਡ ਦਿੱਤਾ ਹੈ ਹੁਣ ਉਹ ਸ਼ੁਸੀਲ ਰਿੰਕੂ ਲਈ ਵੋਟਾਂ ਦਾ ਪ੍ਰਚਾਰ ਕਰਨਗੇ ਭਾਵ ਕਿ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਹੁਣ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ...

ਜਥੇਦਾਰ ਪਰਮਜੀਤ ਸਿੰਘ ਰਾਏਪੁਰ ਆਪ ਵਿੱਚ ਸ਼ਾਮਲ
ਜਥੇਦਾਰ ਪਰਮਜੀਤ ਸਿੰਘ ਰਾਏਪੁਰ ਆਪ ਵਿੱਚ ਸ਼ਾਮਲ

ਜਲੰਧਰ: ਜਲੰਧਰ ਦੀਆਂ ਜਿਮਨੀ ਚੋਣਾਂ ਨੇੜੇ ਹਨ ਜਿਸ ਨੂੰ ਲੈ ਕੇ ਜਲੰਧਰ ਦੀ ਰਾਜਨੀਤੀ ਗਰਮ ਨਜ਼ਰ ਆ ਰਹੀ ਹੈ। ਵੱਖ ਵੱਖ ਪਾਰਟੀਆਂ ਦੇ ਵੱਡੇ ਆਗੂ ਅਤੇ ਵਰਕਰ ਦੂਜੀਆਂ ਪਾਰਟੀਆਂ ਵਿੱਚ ਸਾਮਲ ਹੋ ਰਹੇ ਹਨ। ਪੰਜਾਬ ਦੇ ਜਲੰਧਰ ਕੈਂਟ ਤੋਂ ਸਥਾਨਕ ਵਿਧਾਇਕ ਪਰਗਟ ਸਿੰਘ ਦੇ ਨਜ਼ਦੀਕੀ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਵੀ ਸਨ, ਜੋ ਅਕਾਲੀ ਦਲ ਤੋਂ ‘ਆਪ’ ਵਿੱਚ ਸ਼ਾਮਲ ਹੋਏ।

ਬਾਦਲਾਂ ਤੋਂ ਕਾਂਗਰਸ ਫਿਰ ਆਪ ਤੱਕ ਦਾ ਸਫਰ: ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਨ। ਸਾਲ 2020 ਵਿੱਚ ਬਾਦਲਾਂ ਦਾ ਸਾਥ ਛੱਡ ਕੇ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ ਅਕਾਲੀ ਦਲ ਤੋਂ ਆਏ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਚੋਣਾਂ ਵਿੱਚ ਸਮਰਥਨ ਦਿੱਤਾ। ਜਲੰਧਰ 'ਚ ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਨੂੰ ਝਟਕੇ ਦੇ ਰਹੀਆਂ ਹਨ। ਲੋਕ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਨੇਤਾਵਾਂ ਦੇ ਇੱਕ ਤੋਂ ਦੂਜੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ। ਭਾਵੇਂ ਪਾਰਟੀ ਦੇ ਵੱਡੇ ਆਗੂ ਵੀ ਇਕਜੁੱਟਤਾ ਦਿਖਾ ਕੇ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਫਿਰ ਵੀ ਮਾਮਲਾ ਰੁਕ ਨਹੀਂ ਰਿਹਾ।

ਵੱਡੀ ਗਿਣਤੀ ਵਿੱਚ ਆਪ ਦਾ ਪੱਲਾ ਫਰ ਰਹੇ ਲੋਕ : ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸ਼ੁਸੀਲ ਰਿੰਕੂ ਵੀ ਕਾਂਗਰਸ ਵਿੱਚੋ ਆਏ ਸਨ। ਜਿਸ ਤੋਂ ਬਾਅਦ ਲਗਾਤਾਰ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਓ ਜਿਓ ਚੋਣਾਂ ਨੇੜੇ ਆ ਰਹੀਆਂ ਹਨ ਤਿਓ ਤਿਓ ਕਾਂਗਰਸ ਛੱਡ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਲਿਸਟ ਲੰਬੀ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਦੇ ਕੰਮਾਂ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿੱਚ ਲੋਕ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੀਤੇ ਦਿਨ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਦੇ 24 ਸਰਪੰਚ, ਜਿਨ੍ਹਾਂ ਵਿੱਚ 12 ਮੌਜੂਦਾ ਸਰਪੰਚਾਂ ਤੇ 12 ਸਾਬਕਾ ਸਰਪੰਚਾਂ ਸਣੇ 50 ਪੰਚਾਇਤ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ:-Roopnagar: ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਜੁੱਤੇ ਲੈ ਕੇ ਦਾਖਲ ਹੋਇਆ ਨੌਜਵਾਨ; ਪਾਠੀਆਂ ਦੇ ਮਾਰੇ ਥੱਪੜ, SGPC ਵੱਲੋਂ ਸਖ਼ਤ ਕਾਰਵਾਈ ਦੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.