ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। Bharat Bhushan Ashu latest news in Punjabi.
ਜਾਣਕਾਰੀ ਮੁਤਾਬਿਕ ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਮਲੇ 'ਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਖ਼ੁਰਾਕ ਅਤੇ ਸਪਲਾਈ ਵਿਭਾਗ 'ਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘਪਲੇ (Transportation tender scam) 'ਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੇ ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਟ੍ਰਾਇਲ ਕੋਰਟ 'ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਾਰਤ ਭੂਸ਼ਣ ਆਸੂ ਹਾਈਕੋਰਟ ਪੁੱਜੇ ਸਨ ਅਤੇ ਉਨ੍ਹਾਂ ਨੇ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: ਨਸ਼ਿਆਂ ਵਿਰੁੱਧ ਜੰਗ: ਪੁਲਿਸ ਵੱਲੋਂ ਇੱਕ ਹਫ਼ਤੇ 'ਚ 11.56 ਕਿਲੋ ਹੈਰੋਇਨ ਸਮੇਤ 353 ਨਸ਼ਾ ਤਸਕਰ ਕਾਬੂ