ਜਲੰਧਰ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਹਰ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ (Election Manifesto) ਵਿੱਚ ਆਮ ਲੋਕਾਂ ਲਈ ਲੁਭਾਵਣੇ ਵਾਅਦੇ ਕੀਤੇ ਗਏ ਸੀ। ਇਸੇ ਦੇ ਚਲਦੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Punjab Assembly Elections) ਦੇ ਚੱਲਦੇ ਪੰਜਾਬ ਵਿੱਚ ਦਿੱਲੀ ਮਾਡਲ (Delhi model) ਲਿਆਉਣ ਦੇ ਨਾਲ ਨਾਲ ਦਿੱਲੀ ਵਾਲੀਆਂ ਸਾਰੀਆਂ ਸਹੂਲਤਾਂ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਇਹੀ ਨਹੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਇੱਕ ਹਜ਼ਾਰ ਰੁਪਏ ਉਨ੍ਹਾਂ ਦੇ ਖਾਤੇ ਵਿੱਚ ਪਾਉਣ ਦਾ ਵਾਅਦਾ ਵੀ ਕੀਤਾ ਗਿਆ ਸੀ। ਜਿਸ ਨੂੰ ਲੈਕੇ ਹੁਣ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ (Aam Aadmi Party) ‘ਤੇ ਤੰਜ ਕੱਸ ਰਹੀਆਂ ਹਨ।
ਪੰਜਾਬ ਵਿੱਚ ਲੋਕਾਂ ਨੇ ਪਹਿਲੀ ਵਾਰ ਕੀਤਾ ਆਮ ਆਦਮੀ ਪਾਰਟੀ ਤੇ ਵਿਸ਼ਵਾਸ: ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ਚੋਣਾਂ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਸੀ, ਉੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦਾ ਇੱਕ ਸਿੱਖ ਚਿਹਰਾ ਦੇਣ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਸੀ, ਕਿ ਇੱਕ ਮੌਕਾ ਉਨ੍ਹਾਂ ਨੂੰ ਦੇਖ ਕੇ ਦੇਖੋ, ਇਸੇ ਦੇ ਚੱਲਦੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ (Aam Aadmi Party) ਨੂੰ ਪਹਿਲੀ ਵਾਰ ਪੰਜਾਬ ‘ਚ ਇੱਕ ਮੌਕਾ ਦਿੱਤਾ ਗਿਆ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤੀ ਹੋਈ ਸੀ।
ਹੁਣ ਲੋਕਾਂ ਨੂੰ ਆਸ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੇ ਖਰੇ ਉੱਤਰੇ: ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਇਹ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਂਦੇ ਹੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਏਗਾ। ਫਿਰ ਚਾਹੇ 300 ਯੂਨਿਟ ਫ੍ਰੀ ਬਿਜਲੀ (nits free electricity) ਦੇਣ ਦੀ ਗੱਲ ਹੋਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਜਾ ਫਿਰ ਮਹਿਲਾਵਾਂ ਨੂੰ 1000 ਰੁਪਿਆ ਮਹੀਨਾ ਦੇਣ ਦੇ ਨਾਲ-ਨਾਲ ਹੋਰ ਵੀ ਕਈ ਵਾਅਦੇ ਸਨ।
ਪਰਗਟ ਸਿੰਘ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਵਾਲੇ ਲੋਕ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, ਕਿ ਦੂਜੇ ਸੂਬਿਆਂ ਵਿੱਚ ਜਾ ਕੇ ਵਾਅਦੇ ਕਰਨ ਤੋਂ ਪਹਿਲੇ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ। ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਲੋਕਾਂ ਦੇ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜ਼ਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਘੁੰਮ ਰਹੇ ਹਨ ਅਤੇ ਇਸ ਤੋਂ ਬਾਅਦ ਉਹ ਹਿਮਾਚਲ ਚਲੇ ਜਾਣਗੇ, ਪਰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਉਹ ਭੁੱਲ ਚੁੱਕੇ ਹਨ।
ਇਸ ਮੌਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ (Government of Punjab) ‘ਤੇ ਤੰਜ ਕੱਸਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਪੰਜਾਬ ਦੇ ਸਰਕਾਰ ਦਫ਼ਤਰਾਂ ਵਿੱਚੋਂ ਮਹਾਤਮਾ ਗਾਂਧੀ ਦੀਆਂ ਤਸਵੀਰਾਂ ਉਤਾਰ ਦਿੱਤੀਆਂ ਹਨ, ਪਰ ਹੁਣ ਗੁਜਰਾਤ ਜਾ ਕਿ ਉਹ ਮਹਾਤਮਾ ਗਾਂਧੀ ਦਾ ਚਰਖਾ ਕੱਤ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਫਿਰ ਉਸ ਤੋਂ ਬਾਅਦ ਉਹ ਦੂਜੇ ਸੂਬਿਆਂ ਵਿੱਚ ਜਾਵੇ, ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦੀ ਫੇਲ੍ਹੀਅਤ ਨੂੰ ਦਰਸਾ ਰਿਹਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦੇਵ ਸਿੰਘ ਭਾਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਪੰਜਾਬ ਅੰਦਰ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਤੇ ਅਰਵਿਦ ਕੇਜਰੀਵਾਲ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਹੁਣ ਪਾਰਟੀ ਉਨ੍ਹਾਂ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਐਕਸ਼ਨ ’ਚ ਟਰਾਂਸਪੋਰਟ ਮੰਤਰੀ, ਬੱਸਾਂ ਵਾਲਿਆਂ ਨੂੰ ਦਿੱਤੀ ਵੱਡੀ ਚਿਤਾਵਨੀ