ਜਲੰਧਰ: ਪੰਜਾਬ ਵਿੱਚ ਇੱਕ ਵਾਰ ਫੇਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਇਹ ਮਾਮਲਾ ਜਲੰਧਰ ਦੇ ਪਿੰਡ ਕੋਟ ਸਦੀਕ ਵਿਖੇ ਤੋਂ ਸਾਹਮਣੇ ਆਇਆ ਹੈ ਜਿਥੇ ਗੁਟਕਾ ਸਾਹਿਬ ਦੇ ਅੰਗ ਨਹਿਰ ਦੇ ਕੰਢੇ ਤੋਂ ਮਿਲੇ (Found limbs of Gutka Sahib along the canal) ਹਨ।
ਇਹ ਵੀ ਪੜੋ: ਚੋਣ ਪ੍ਰਚਾਰ ਦੌਰਾਨ ਵਰਕਰ ਦੇ ਸੱਟ ਲੱਗਣ 'ਤੇ ਭਗਵੰਤ ਮਾਨ ਨੇ ਰੋਕਿਆ ਕਾਫਲਾ
ਦਰਾਅਸਰ ਕੋਟ ਸਦੀਕ ਦੇ ਨਾਲ ਜਾਂਦੀ ਨਹਿਰ ਦੇ ਕੰਢੇ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਅੱਜ ਸਵੇਰੇ ਜਦ ਪਿੰਡ ਦੇ ਲੋਕਾਂ ਵੱਲੋਂ ਇਨ੍ਹਾਂ ਨੂੰ ਦੇਖਿਆ ਗਿਆ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇਲਾਕੇ ਦੇ ਆਲਾ ਅਧਿਕਾਰੀ ਸਮੇਤ ਜਲੰਧਰ ਵੈਸਟ ਦੇ ਏਸੀਪੀ ਵਰਿਆਮ ਸਿੰਘ ਮੌਕੇ ‘ਤੇ ਪੁੱਜੇ ਜਿਨ੍ਹਾਂ ਦੇ ਵੱਲੋਂ ਗੁਟਕਾ ਸਾਹਿਬ ਦੇ ਅੰਗ ਉਥੋਂ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਲਿਆਂਦੇ ਗਏ।
ਇਹ ਵੀ ਪੜੋ: ਪੰਜਾਬ ’ਚ 8 ਤੇ 9 ਫਰਵਰੀ ਨੂੰ ਵਰਚੁਅਲ ਰੈਲੀ ਕਰਨਗੇ PM ਮੋਦੀ
ਇਸ ਮੌਕੇ ’ਤੇ ਗੁਰਦੁਆਰੇ ਦੇ ਵਿੱਚ ਸੰਗਤ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਵੱਲੋਂ ਇਹ ਘਿਨੌਣੀ ਹਰਕਤ ਕੀਤੀ ਗਈ ਹੈ ਪੁਲਿਸ ਉਸ ਦੇ ਖ਼ਿਲਾਫ਼ ਜਲਦ ਤੋਂ ਜਲਦ ਸਖਤ ਤੋਂ ਸਖਤ ਕਾਰਵਾਈ ਕਰੇ।
ਉੱਧਰ ਏ ਸੀ ਪੀ ਵਰਿਆਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਸਐਚਓ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਕੋਟ ਸਦੀਕ ਪਿੰਡ ਲਾਗੇ ਨਹਿਰ ਕੰਢੇ ਗੁਟਕਾ ਸਾਹਿਬ ਦੇ ਅੰਗ ਪਏ ਹੋਏ ਮਿਲੇ ਹਨ। ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਗੁਟਕਾ ਸਾਹਿਬ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।