ETV Bharat / state

ਕੋਵਿਡ ਵੈਕਸੀਨ ਰਜਿਸਟ੍ਰੇਸ਼ਨ ਦੇ ਬਹਾਨੇ ਹੋਣ ਲੱਗੀ ਸਾਈਬਰ ਲੁੱਟ

ਸਾਈਬਰ ਮਾਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਚੋਰ ਲੋਕਾਂ ਨੂੰ ਕੋਰੋਨਾ ਦੇ ਚੱਲਦਿਆਂ ਰਜਿਸਟ੍ਰੇਸ਼ਨ ਕਰਵਾਉਣ ਲਈ ਲਿੰਕ ਭੇਜਦੇ ਹਨ। ਜਿਸ ਨੂੰ ਖੋਲ੍ਹਣ ਤੋਂ ਬਾਅਦ ਐਪ ਡਾਊਨਲੋਡ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਅਸੀ ਅੱਗੇ ਚੱਲਦੇ ਰਹਿੰਦੇ ਹਾਂ ਤਾਂ ਐਪ ਵਲੋਂ ਫੋਨ ਸੂਚੀ ਸ਼ੇਅਰ ਕਰਨ ਸਬੰਧੀ ਕਿਹਾ ਜਾਂਦਾ ਹੈ।

ਕੋਵਿਡ ਵੈਕਸੀਨ ਰਜਿਸਟ੍ਰੇਸ਼ਨ ਦੇ ਬਹਾਨੇ ਸਾਈਬਰ ਲੁਟੇਰਿਆਂ ਵਲੋਂ ਕੀਤੀ ਜਾ ਰਹੀ ਠੱਗੀ

author img

By

Published : May 10, 2021, 7:39 PM IST

ਜਲੰਧਰ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸੂਬੇ 'ਚ ਵੱਧ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਵੈਕਸੀਨੇਸ਼ਨ ਦਾ ਕੰਮ ਵੀ ਜੰਗੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਵੈਕਸੀਨ ਲਗਵਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਈਬਰ ਕ੍ਰਾਇਮ ਵੀ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਆਨਲਾਈਨ ਲੋਕਾਂ ਨਾਲ ਠੱਗੀ ਮਾਰ ਰਿਹਾ ਹੈ। ਇਸ ਸਬੰਧੀ ਆਮ ਹੀ ਖ਼ਬਰਾਂ 'ਚ ਸੁਣਨ ਨੂੰ ਵੀ ਮਿਲਦਾ ਹੈ।

ਕੋਵਿਡ ਵੈਕਸੀਨ ਰਜਿਸਟ੍ਰੇਸ਼ਨ ਦੇ ਬਹਾਨੇ ਸਾਈਬਰ ਲੁਟੇਰਿਆਂ ਵਲੋਂ ਕੀਤੀ ਜਾ ਰਹੀ ਠੱਗੀ

ਇਸ ਦੇ ਨਾਲ ਹੀ ਸਾਈਬਰ ਕ੍ਰਾਈਮ 'ਚ ਚੋਰਾਂ ਵਲੋਂ ਕੋਰੋਨਾ ਦੀ ਆੜ 'ਚ ਵੀ ਠੱਗੀ ਮਾਰੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਬਰ ਮਾਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਚੋਰ ਲੋਕਾਂ ਨੂੰ ਕੋਰੋਨਾ ਦੇ ਚੱਲਦਿਆਂ ਰਜਿਸਟ੍ਰੇਸ਼ਨ ਕਰਵਾਉਣ ਲਈ ਲਿੰਕ ਭੇਜਦੇ ਹਨ। ਜਿਸ ਨੂੰ ਖੋਲ੍ਹਣ ਤੋਂ ਬਾਅਦ ਐਪ ਡਾਊਨਲੋਡ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਅਸੀ ਅੱਗੇ ਚੱਲਦੇ ਰਹਿੰਦੇ ਹਾਂ ਤਾਂ ਐਪ ਵਲੋਂ ਫੋਨ ਸੂਚੀ ਸ਼ੇਅਰ ਕਰਨ ਸਬੰਧੀ ਕਿਹਾ ਜਾਂਦਾ ਹੈ। ਜਿਸ ਨੂੰ ਕਲਿੱਕ ਕਰਨ ਤੋਂ ਬਾਅਦ ਓਟੀਪੀ ਆਉਂਦਾ ਹੈ ਤਾਂ ਇਸ ਨਾਲ ਤੁਹਾਡੇ ਖਾਤੇ ਵੀ ਖਾਲੀ ਹੋ ਸਕਦੇ ਹਨ।

ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਜੇਕਰ ਤੁਹਾਨੂੰ ਵੀ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਇਸ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਜਾਵੇ। ਇਸ ਸਬੰਧੀ ਜਲੰਧਰ ਦੇ ਪੁਲਿਸ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਕਿ ਜ਼ਿਲ੍ਹੇ 'ਚ ਅਜਿਹਾ ਕੋਈ ਵੀ ਮਾਮਲਾ ਨਹੀਂ ਆਇਆ।

ਇਹ ਵੀ ਪੜ੍ਹੋ:ਸਿਹਤ ਕਾਮਿਆਂ ਨੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਸਾੜਿਆ ਪੁਤਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.