ਜਲੰਧਰ: ਪੰਜਾਬ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਸਖ਼ਤੀ ਕੀਤੀ ਜਾ ਰਹੀ ਹੈ। ਜਿਸਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਜਿਥੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਉਥੇ ਹੀ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਜਲੰਧਰ ਦੇ ਕਸਬਾ ਗੁਰਾਇਆ 'ਚ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਅਤੇ ਗੁਰਾਇਆ ਕਰਿਆਨਾ ਮਰਚੈਂਟ ਦੇ ਸਹਿਯੋਗ ਨਾਲ ਦੁੱਗਲ ਕੰਪਲੈਕਸ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਲਾਭਪਾਤਰੀਆਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਕੋਰੋਨਾ ਦੀ ਲੜਾਈ 'ਚ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਵੈਕਸੀਨੇਸ਼ਨ ਹਰ ਵਿਅਕਤੀ ਨੂੰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨੂੰ ਲੈਕੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਨ੍ਹਾਂ 'ਤੇ ਵਿਸ਼ਵਾਸ਼ ਨਾ ਕਰਕੇ ਕੋਰੋਨਾ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ।
ਇਸ ਮੌਕੇ ਵੈਕਸੀਨੇਸ਼ਨ ਕਰਨ ਪਹੁੰਚੀ ਮੈਡੀਕਲ ਟੀਮ ਦੇ ਡਾਕਟਰ ਦਾ ਕਹਿਣਾ ਕਿ ਕੈਂਪ 'ਚ ਲੋਕ ਵੱਧ ਚੜ੍ਹ ਕੇ ਵੈਕਸੀਨੇਸ਼ਨ ਕਰਵਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਵੈਕਸੀਨੇਸ਼ਨ ਨਾਲ ਹਲਕਾ ਬੁਖ਼ਾਰ ਆਉਂਦਾ ਹੈ, ਜਿਸ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹੁਣ 45 ਸਾਲ ਤੱਕ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਅਤੇ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣੀ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਲੁਧਿਆਣਾ: ਪਿਛਲੇ 24 ਘੰਟਿਆਂ 'ਚ 833 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ