ਜਲੰਧਰ: ਜ਼ਿਲ੍ਹੇ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ (Murder) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੇ ਕਤਲ ਹੋਣ ਨੂੰ ਲੈਕੇ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ (Police) ਵੱਲੋਂ ਇਸ ਮਾਮਲੇ ਦੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਕੁਝ ਦਿਨ੍ਹਾਂ ਤੋਂ ਲਾਪਤਾ ਸੀ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਜਿੰਨ੍ਹਾਂ ਲੋਕਾਂ ਨੇ ਕਤਲ ਕੀਤਾ ਹੈ ਪੁਲਿਸ ਨੇ ਉਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਓਧਰ ਦੂਜੇ ਪਾਸੇ ਪੁਲਿਸ ਵੱਲੋਂ ਕਤਲ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਲਾਪਤਾ ਹੈ ਜਿਸ ਤੋਂ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੇ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਦਾ ਕਤਲ ਉਸਦੇ ਹੀ ਦੋਸਤਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਮਾਮੂਲੀ ਗੱਲਾਂ ਨੂੰ ਉਨ੍ਹਾਂ ਤਕਰਾਰ ਚੱਲ ਰਹੀ ਸੀ ਅਤੇ ਇਸਦੇ ਹੀ ਚੱਲਦੇ ਉਸਦੇ ਦੋਵਾਂ ਦੋਸਤਾਂ ਨੇ ਕਿਸੇ ਚੀਜ਼ ਨਾਲ ਉਸਦਾ ਗਲਾ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸਦੀ ਲਾਸ਼ ਨੂੰ ਖੇਤਾਂ ਵਿੱਚ ਸੁੱਟ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ:ਸੋਨੀਆ ਗਾਂਧੀ ਨੂੰ ਚਿੱਠੀ ਲਿਖ ਨਵਜੋਤ ਸਿੱਧੂ ਨੇ ਫਿਰ ਚੁੱਕੇ ਸਵਾਲ, ਕਿਹਾ...