ETV Bharat / state

H-1B ਵੀਜ਼ਾ 'ਤੇ ਰੋਕ ਤੋਂ ਬਾਅਦ ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਦੇ ਭਵਿੱਖ 'ਤੇ ਲਟਕੀ ਤਲਵਾਰ

H-1B ਵੀਜ਼ਾ 'ਤੇ ਰੋਕ ਲੱਗਣ ਤੋਂ ਬਾਅਦ ਅਮਰੀਕਾ ਵਿੱਚ ਕੰਮ ਕਰਨ ਦੇ ਇਛੁੱਕ ਲੋਕਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਗਿਆ ਹੈ। ਅਮਰੀਕਨ ਯੂਨੀਵਰਸਿਟੀ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੇ ਫ਼ੈਸਲੇ ਤੋਂ ਬਾਅਦ ਹੁਣ ਵਿਦੇਸ਼ਾਂ ਤੋਂ ਅਮਰੀਕਾ ਆ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ।

ਫ਼ੋਟੋ।
ਫ਼ੋਟੋ।
author img

By

Published : Jul 8, 2020, 8:01 AM IST

ਜਲੰਧਰ: ਅਮਰੀਕਾ ਨੇ ਹਾਲ ਹੀ ਵਿੱਚ H-1B ਵੀਜ਼ਾ 'ਤੇ ਰੋਕ ਲਗਾ ਦਿੱਤੀ ਹੈ ਜਿਸ ਕਾਰਨ ਅਮਰੀਕਾ ਵਿੱਚ ਕੰਮ ਕਰਨ ਦੇ ਇਛੁੱਕ ਲੋਕਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਅਮਰੀਕਾ ਵਿੱਚ ਪੜ੍ਹਨ ਗਏ ਵਿਦਿਆਰਥੀਆਂ ਦੇ ਭਵਿੱਖ ਉੱਤੇ ਵੀ ਖ਼ਤਰੇ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ।

ਅਮਰੀਕਨ ਯੂਨੀਵਰਸਿਟੀ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੇ ਫ਼ੈਸਲੇ ਤੋਂ ਬਾਅਦ ਹੁਣ ਵਿਦੇਸ਼ਾਂ ਤੋਂ ਅਮਰੀਕਾ ਆ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ। ਇਸੇ ਨੂੰ ਲੈ ਕੇ ਜਲੰਧਰ ਵਿੱਚ ਵੀਜ਼ਾ ਐਕਸਪਰਟ ਅਰਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ।

ਅਰਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਅਮਰੀਕਨ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਯੂਨੀਵਰਸਿਟੀ ਸਾਰੀ ਪੜ੍ਹਾਈ ਆਨਲਾਈਨ ਨਹੀਂ ਕਰਾ ਸਕਦੀ ਬਲਕਿ ਸਿਰਫ਼ ਇੱਕ ਸਮਾ-ਸਾਰਣੀ ਨੂੰ ਹੀ ਆਨਲਾਈਨ ਕੀਤਾ ਜਾ ਸਕਦਾ ਹੈ। ਹੁਣ ਕੋਰੋਨਾ ਵਾਇਰਸ ਦੇ ਕਾਰਨ ਯੂਨੀਵਰਸਿਟੀਆਂ ਵੱਲੋਂ ਇਹ ਫੈਸਲਾ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਾਉਣਗੇ ਚਾਹੇ ਉਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਹੀ ਕਿਉਂ ਨਾ ਰਹਿ ਰਹੇ ਹੋਣ।

ਵੇਖੋ ਵੀਡੀਓ

ਇਸ ਫੈਸਲੇ ਤੋਂ ਬਾਅਦ ਭਾਰਤ ਦੇ ਕਰੀਬ ਢਾਈ ਲੱਖ ਵਿਦਿਆਰਥੀ ਜੋ ਕਿ ਅਮਰੀਕਾ ਵਿੱਚ ਪੜ੍ਹਨ ਗਏ ਹੋਏ ਹਨ ਉਨ੍ਹਾਂ ਦੇ ਭਵਿੱਖ ਉੱਤੇ ਖ਼ਤਰਾ ਪੈਦਾ ਹੋ ਗਿਆ ਹੈ। ਅਰਵਿੰਦਰ ਪਾਲ ਸਿੰਘ ਮੁਤਾਬਕ ਜੇ ਯੂਨੀਵਰਸਿਟੀ ਇਸ ਫੈਸਲੇ ਉੱਤੇ ਰਹਿੰਦੀ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਹੀ ਪੜ੍ਹਾਉਂਦੀ ਹੈ ਤਾਂ ਨਿਯਮਾਂ ਦੇ ਅਨੁਸਾਰ ਵਿਦੇਸ਼ੀ ਵਿਦਿਆਰਥੀ ਉੱਥੇ ਰਹਿ ਕੇ ਪੜ੍ਹਾਈ ਨਹੀਂ ਕਰ ਸਕਦੇ।

ਅਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਫੈਸਲਾ ਅਮਰੀਕਨ ਸਰਕਾਰ ਵੱਲੋਂ 22 ਜੂਨ ਨੂੰ ਵੀ ਦਿੱਤਾ ਗਿਆ ਸੀ ਜਿਸ ਵਿੱਚ ਲੱਖਾਂ ਦੀ ਤਦਾਦ ਵਿੱਚ ਉੱਥੇ ਨੌਕਰੀ ਕਰਨ ਜਾਣ ਵਾਲੇ ਇੱਛੁਕ ਲੋਕਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਗਿਆ ਸੀ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਾਲ ਦੇ ਅੰਤ ਤੱਕ ਐਚ-1ਬੀ ਵੀਜ਼ਾ ਸਣੇ ਹੋਰ ਵਰਕ ਵੀਜ਼ਿਆਂ ਨੂੰ ਅਸਥਾਈ ਤੌਰ ਤੇ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਭਾਰਤੀਆਂ ਉੱਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪਵੇਗਾ।

ਐਚ-1ਬੀ ਵੀਜ਼ਾ ਕੀ ਹੈ ?

ਅਮਰੀਕਾ ਵਿਚ ਕਾਰੋਬਾਰ ਕਰ ਰਹੀਆਂ ਕੰਪਨੀਆਂ ਵਿਦੇਸ਼ੀ ਵਿਅਕਤੀ ਨੂੰ ਨੌਕਰੀ ਦੇਣਾ ਚਾਹੁੰਦੀਆਂ ਹਨ, ਤਾਂ ਇਕ ਕਰਮਚਾਰੀ ਸਿਰਫ ਐਚ-1ਬੀ ਵੀਜ਼ਾ ਨਾਲ ਅਮਰੀਕਾ ਵਿਚ ਇਕ ਕੰਪਨੀ ਵਿਚ ਕੰਮ ਕਰ ਸਕਦਾ ਹੈ। ਭਾਰਤ ਤੋਂ ਵੱਡੀ ਗਿਣਤੀ ਵਿੱਚ ਆਈਟੀ ਪੇਸ਼ੇਵਰ ਵੱਡੀ ਗਿਣਤੀ ਵਿਚ ਐਚ-1ਬੀ ਵੀਜ਼ਾ ਨਾਲ ਅਮਰੀਕਾ ਵਿਚ ਕੰਮ ਲਈ ਜਾਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.