ਜਲੰਧਰ: ਦਿਹਾਤੀ ਥਾਣਾ ਫਿਲੌਰ ਦੀ ਪੁਲਿਸ ਨੇ ਗੱਗੂ ਬਲਾਚੋਰੀਆ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ 9 ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਥਾਣਾ ਫਿਲੌਰ ਦੇ ਇੰਸਪੈਕਟਰ ਸੁਰਿੰਦਰ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੱਗੂ ਬਲਾਚੌਰੀਆ, ਜੋ ਕਿ ਇੱਕ ਕਤਲ ਕੇਸ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਜੇਲ 'ਚ ਬੈਠ ਕੇ ਉਹ ਆਪਣੇ ਗਿਰੋਹ ਦੀ ਮਦਦ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਨਾਜਾਇਜ਼ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਦਾ ਨੈੱਟਵਰਕ ਚਲਾ ਰਿਹਾ ਹੈ ਅਤੇ ਉਸ ਦੇ ਗਿਰੋਹ ਦੇ ਕੁਝ ਮੈਂਬਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਫਿਲੌਰ ਦੇ ਇਲਾਕੇ 'ਚ ਘੁੰਮ ਰਹੇ ਹਨ। ਇਸ ਸੂਚਨਾ ਦੇ ਅਧਾਰ ਉੱਤੇ ਜਦੋਂ ਬੀਤੀ ਦੇਰ ਰਾਤ ਇੰਸਪੈਕਟਰ ਸੁਰਿੰਦਰ ਸਿੰਘ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਤਾਂ ਇਹ ਬਦਮਾਸ਼ ਪੁਲਿਸ ਦੇ ਹੱਥੇ ਚੜ੍ਹੇ।
ਇਹ ਵੀ ਪੜ੍ਹੋ : Amritsar News: ਭੇਤ ਭਰੇ ਹਲਾਤਾਂ ਵਿੱਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਤੇ ਸਹੁਰੇ ਪਰਿਵਾਰ ਇੱਕ ਦੂਜੇ 'ਤੇ ਲਗਾ ਰਹੇ ਇਲਜ਼ਾਮ
ਪਿਸਤੌਲ ਤੇ ਰੌਂਦ ਬਰਾਮਦ : ਐਸਪੀਡੀ ਨੇ ਦੱਸਿਆ ਕਿ ਨਾਕਾਬੰਦੀ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਜਦੋਂ 3 ਬੁਲੇਟ ਸਵਾਰ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਾਕਾਬੰਦੀ ਨੂੰ ਦੇਖ ਕੇ ਭੱਜਣ ਲੱਗੇ। ਜਿਸ ਦੌਰਾਨ ਇੱਕ ਵਿਅਕਤੀ ਕਾਲੇ ਰੰਗ ਦੇ ਬੁਲਟ ਮੋਟਰਸਾਇਕਲ ਦੇ ਨਾਲ ਕਾਬੂ ਕਰ ਲਿਆ ਗਿਆ ਅਤੇ ਦੋ ਵਿਅਕਤੀ ਫਿਲੌਰ ਦੀਆਂ ਝਾੜੀਆਂ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਏ। ਉਧਰ ਮੌਕੇ 'ਤੇ ਕਾਬੂ ਕਰਕੇ ਸੰਦੀਪ ਕੁਮਾਰ ਉਰਫ਼ ਸੈਂਡੀ ਪੁੱਤਰ ਧਰਮਪਾਲ ਵਾਸੀ ਬੋਪਾਰਾਏ ਥਾਣਾ ਗੁਰਾਇਆਂ ਵੱਲੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ ਇਕ 32 ਬੋਰ ਦਾ ਪਿਸਤੌਲ ਅਤੇ 2 ਰੌਂਦ ਬਰਾਮਦ ਹੋਏ। ਇਸ ਦੌਰਾਨ ਮੌਕੇ 'ਤੇ ਫ਼ਰਾਰ ਹੋਏ ਨਰਿੰਦਰ ਸਿੰਘ ਉਰਫ਼ ਰਾਜਨ ਪੁੱਤਰ ਗੁਰਮੁੱਖ ਸਿੰਘ ਵਾਸੀ ਪਧਿਆਣਾ ਜ਼ਿਲ੍ਹਾ ਜਲੰਧਰ ਨੂੰ ਕਾਬੂ ਕੀਤਾ।
ਲੁਧਿਆਣਾ ਜੇਲ੍ਹ 'ਚ ਬੰਦ ਗੱਗੂ: ਇਸ ਕਾਰਵਾਈ ਦੇ ਕਾਫੀ ਸਮੇਂ ਬਾਅਦ ਇੱਕ ਵਿਅਕਤੀ ਵਿੱਕੀ ਸੰਧੂ ਪੁੱਤਰ ਗੁਰਮੁੱਖ ਸਿੰਘ ਵਾਸੀ ਨਵਾਂਸ਼ਹਿਰ ਰੋਡ ਤੋਂ ਲਸਾੜਾ ਰੋਡ 'ਤੇ ਝੁੱਗੀਆਂ ਝੌਂਪੜੀਆਂ ਨੂੰ 2 ਜ਼ਿੰਦਾ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਗੱਗੂ ਦੇ ਕਹਿਣ ’ਤੇ ਹੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਦੋਂ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲੁਧਿਆਣਾ ਜੇਲ੍ਹ ਵਿੱਚ ਬੰਦ ਜਤਿੰਦਰ ਸਿੰਘ ਉਰਫ ਗੱਗੂ ਬਲਾਚੌਰੀਆ ਪੁੱਤਰ ਕਸ਼ਮੀਰ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਵਿੱਕੀ ਸੰਧੂ ਨੂੰ ਜੇਲ੍ਹ ਵਿੱਚ ਮਿਲਿਆ ਸੀ ਅਤੇ ਜਦੋਂ ਸੰਧੂ ਜ਼ਮਾਨਤ ’ਤੇ ਬਾਹਰ ਆਇਆ ਤਾਂ ਉਸ ਨੇ ਮੱਧ ਪ੍ਰਦੇਸ਼ ਜਾ ਕੇ ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ। ਮੁਲਜ਼ਮ ਵਿੱਕੀ ਸੰਧੂ ਖ਼ਿਲਾਫ਼ ਲੜਾਈ-ਝਗੜੇ ਦੇ ਕਈ ਕੇਸ ਵੀ ਦਰਜ ਹਨ। ਇਸਦੇ ਨਾਲ ਹੀ ਹੁਣ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹਨਾਂ ਬਦਮਾਸ਼ਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਵੀ ਜਤਾਈ ਗਈ ਹੈ।