ਜਲੰਧਰ: ਪ੍ਰਾਈਵੇਟ ਥਰਮਲ ਪਲਾਂਟ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਫੇਲ੍ਹ ਹੋ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਵਿੱਚ ਏਸੀ ਜਾਂ ਹੋਰ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਦੀ ਵਰਤੋਂ ਤਿੰਨ ਦਿਨਾਂ ਲਈ ਮਨਾਹੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਨਾਲ-ਨਾਲ ਪੰਜਾਬ ਸਟੇਟ ਪਾਵਰ ਲਿਮਿਟਡ ਵਲੋਂ ਅਪੀਲ ਵੀ ਕੀਤੀ ਗਈ ਹੈ ਕਿ ਤਿੰਨ ਦਿਨਾਂ ਦੇ ਲਈ ਏਸੀ ਦੀ ਵਰਤੋਂ ਨਾ ਕੀਤੀ ਜਾਵੇ।
ਅਜਿਹੀ ਹੀ ਤਸਵੀਰਾਂ ਜਲੰਧਰ ਦੇ ਸਿਵਲ ਸਰਜਨ ਦੇ ਦਫਤਰ ਚ ਦੇਖਣ ਨੂੰ ਮਿਲੀ ਜਿੱਥੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀਆਂ ਜਾ ਰਹੀਆਂ ਸੀ। ਸਿਵਲ ਸਰਜਨ ਦਫਤਰ ਦੇ ਵਿੱਚ ਸਾਫ ਤੌਰ ’ਤੇ ਦੇਖਿਆ ਗਿਆ ਕਿ ਐਮਬੀਬੀਐਸ ਡਾ. ਅਰੁਣ ਵਰਮਾ ਦੇ ਕਮਰੇ ਦਾ ਏਸੀ ਚੱਲ ਰਿਹਾ ਹੈ ਅਤੇ ਜਦੋਂ ਇਸ ਬਾਬਤ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਏਸੀ ਸਵੇਰ ਦਾ ਬੰਦ ਸੀ ਅਤੇ ਹੁਣ ਹੀ ਚਲਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਏਸੀ ਬੰਦ ਕਰ ਦਿੱਤਾ ਗਿਆ।
ਇਹ ਵੀ ਪੜੋ: ਲੋਕਾਂ ਦੇ ਨਿਆਣੇ ਗਰਮੀ 'ਚ ਬੇਹਾਲ, ਸਾਹਿਬ ਦੇ ਰਹੇ ਕੰਪਿਉਟਰਾਂ ਨੂੰ ਹਵਾ
ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਲੋਕ ਲੰਬੇ ਲੰਬੇ ਕੱਟ ਲੱਗਣ ਕਾਰਨ ਪੰਜਾਬ ਦੇ ਲੋਕ ਪਰੇਸ਼ਾਨ ਹਨ ਉੱਥੇ ਹੀ ਦੂਜੇ ਪਾਸੇ ਸਰਕਾਰੀ ਦਫ਼ਤਰਾਂ ਦੇ ਵਿਚ ਸਰਕਾਰੀ ਅਫ਼ਸਰ ਹੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਹਨ।