ਜਲੰਧਰ: ਇੱਕ ਪਾਸੇ ਜਿੱਥੇ ਕੋਰੋਨਾ ਵਰਗੀ ਭਿਆਨਕ ਬਿਮਾਰੀ ਕਰਕੇ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ ਉਧਰ ਦੂਜੇ ਪਾਸੇ ਇਸ ਕਰਫਿਊ ਕਾਰਨ ਆਮ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਜ ਸਮਾਜ ਸੇਵੀ ਸੰਸਥਾਵਾਂ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ।
ਜਲੰਧਰ 'ਚ ਤੈਨਾਤ ਬਿਸਤ ਦੁਆਬ ਡਿਵੀਜ਼ਨ ਦੇ ਸਿੰਚਾਈ ਵਿਭਾਗ ਦੇ ਐਕਸ.ਈ.ਐੱਨ. ਦਵਿੰਦਰ ਸਿੰਘ ਆਪਣੀ ਡਿਊਟੀ ਤੋਂ ਬਾਅਦ ਆਪਣੀ ਟੀਮ ਨੂੰ ਲੈ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਦੇ ਹਨ। ਇਸ ਦੇ ਨਾਲ ਹੀ ਉਹ ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤਾਂ ਵੀ ਮੁਹੱਈਆ ਕਰਵਾ ਰਹੇ ਹਨ।
ਇਹ ਵੀ ਪੜ੍ਹੋ: COVID-19: ਪੰਜਾਬ ਵਿੱਚ 41 ਹੋਈ ਪੀੜਤਾਂ ਦੀ ਗਿਣਤੀ, 3 ਦੀ ਮੌਤ
ਦੱਸ ਦਈਏ ਕਿ ਉਨ੍ਹਾਂ ਨੇ ਆਪਣੀ ਟੀਮਾਂ ਨੂੰ ਜਲੰਧਰ ਦੇ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦਾਂ ਨੂੰ ਜ਼ਰੂਰਤ ਦੀਆਂ ਵਸਤਾਂ ਮੁਹੱਈਆ ਕਰਵਾਉਣ 'ਤੇ ਲਾਇਆ ਹੋਇਆ ਹੈ। ਅਜਿਹੇ ਸਮੇਂ ਵਿੱਚ ਨਿਸਵਾਰਥ ਹੋ ਕੇ ਗ਼ਰੀਬ ਲੋਕਾਂ ਦੀ ਸੇਵਾ ਕਰਨ ਵਾਲਿਆਂ ਤੋਂ ਸਾਰਿਆਂ ਨੂੰ ਹੀ ਸੇਧ ਲੈਣੀ ਚਾਹੀਦੀ ਹੈ।