ETV Bharat / state

ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਪਥਰਾਅ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ - jalandhar latest news

ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਕੁਝ ਲੋਕਾਂ ਵੱਲੋਂ ਸਿੱਖਾਂ ਵਿਰੁੱਧ ਨਫਰਤੀ ਬਿਆਨਬਾਜ਼ੀ ਕਰਨ ਅਤੇ ਗੁਰਦੁਆਰਾ ਸਾਹਿਬ ’ਤੇ ਪਥਰਾਅ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਬੀਬੀ ਜਾਗੀਰ ਕੌਰ
ਬੀਬੀ ਜਾਗੀਰ ਕੌਰ
author img

By

Published : Jan 4, 2020, 5:39 PM IST

ਜਲੰਧਰ: ਪਾਕਿਸਤਾਨ ਦੇ ਵਿੱਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਦਿਨੀਂ ਕੁਝ ਕੱਟੜਵਾਦੀਆਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਲੈ ਕੇ ਦੇਸ਼ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਥੇ ਇੱਕ ਪਾਸੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਗੁੱਸਾ ਹੈ ਉਥੇ ਹੀ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਇਸ ਘਟਨਾ ਲਈ ਪਾਕਿਸਤਾਨ ਨੂੰ ਖੂਬ ਖਰੀਆਂ ਖੋਟੀਆਂ ਸੁਣਾ ਰਹੇ ਹਨ।

ਵੇਖੋ ਵੀਡੀਓ

ਦੱਸ ਦਈਏ ਕਿ ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਸਾਹਿਬ 'ਤੇ ਪਥਰਾਅ ਵੀ ਕੀਤਾ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂਅ ਵੀ ਬਦਲ ਦੇਣਗੇ। ਇਸਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਹੈ।

ਬੀਬੀ ਜਾਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਕੁੜੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਇਹ ਵੀ ਪੜੋ: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਸ੍ਰੀਨਗਰ 'ਚ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਕ ਸਿੱਖ ਕੁੜੀ ਦਾ ਧਰਮ ਪਰਿਵਰਤਨ ਕਰਕੇ ਉਸ ਨਾਲ ਵਿਆਹ ਕਰਨ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਪਾਕਿਸਤਾਨ ਨੂੰ ਧਮਕਾਇਆ ਗਿਆ ਸੀ, ਜਿਸਤੋਂ ਬਾਅਦ ਤੋਂ ਹੀ ਇਹ ਮੁੱਦਾ ਇਕ ਅਹਿਮ ਮੁੱਦਾ ਬਣਿਆ ਹੋਇਆ ਸੀ ਪਰ ਕੱਲ ਨਨਕਾਣਾ ਸਾਹਿਬ ਵਿਚ ਜੋ ਹੋਇਆ ਉਸ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦਾ ਅਸਲੀ ਚੇਹਰਾ ਲੋਕਾਂ ਦੇ ਸਾਹਮਣੇ ਆਇਆ ਹੈ।

Intro:ਪਾਕਿਸਤਾਨ ਵਿਚ ਨਨਕਾਣਾ ਸਾਹਿਬ ਵਿਚ ਘਟੀ ਘਟਨਾ ਤੋਂ ਬਾਦ ਦੇਸ਼ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ । ਜਿਥੇ ਇੱਕ ਪਾਸੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਗੁੱਸਾ ਹੈ ਉੱਦਰ ਰਾਜਿਨਤੀਕ ਪਾਰਟੀਆਂ ਦੇ ਲੋਗ ਵੀ ਇਸ ਘਟਨਾ ਲਯੀ ਪਾਕਿਸਤਾਨ ਨੂੰ ਖੂਬ ਖਰੀ ਖੋਟੀ ਸੁਣਾ ਰਹੇ ਹੱਨ ।Body:ਕੱਲ੍ਹ ਪਾਕਿਸਤਾਨ ਦੇ ਸੈਂਕੜੇ ਕੱਟਰਪੰਥੀਆਂ ਵੱਲੋਂ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦਾ ਘਿਰਾਓ ਕਰਨ ਅਤੇ ਪੱਥਰਬਾਜ਼ੀ ਕੀਤੀ ਗਈ। ਇਸਤੋਂ ਬਾਅਦ ਹਰ ਜਗਾਹ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ । ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਐ। ਉੱਥੇ ਸ਼੍ਰੋਮਣੀ ਅਕਾਲੀ ਦਲ ਮਹਿਲਾ ਪ੍ਰਧਾਨ ਬੀਬੀ ਜਾਗੀਰ ਕੌਰ ਪ੍ਰਧਾਨ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਬਾਈਟ : ਬੀਬੀ ਜਾਗੀਰ ਕੌਰ, ਮਹਿਲਾ ਪ੍ਰਧਾਨ, ਅਕਾਲੀ ਦਲConclusion:ਜਿਕਰਜੋਗ ਹੈ ਕਿ ਪਾਕਿਸਤਾਨ ਵਿਚ ਇਕ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਾ ਉਸ ਨਾਲ ਵਿਆਹ ਕਰਨ ਨੂੰ ਲੈ ਕੇ ਭਾਰਤ ਸਰਕਾਰ ਵਲੂੰ ਪਾਕਿਸਤਾਨ ਨੂੰ ਚੇਤਾਇਆ ਗਯਾ ਸੀ ਜਿਸਤੋਂ ਬਾਅਦ ਤੋਂ ਹੀ ਇਹ ਮੁੱਦਾ ਇਕ ਅਹਿਮ ਮੁੱਦਾ ਬਣਿਆ ਹੋਇਆ ਸੀ ਪਰ ਕੱਲ ਨਨਕਾਣਾ ਸਾਹਿਬ ਵਿਚ ਜੋ ਹੋਇਆ ਉਸ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦਾ ਅਸਲੀ ਚੇਹਰਾ ਲੋਕਾਂ ਦੇ ਸਾਮ੍ਹਣੇ ਆਇਆ ਹੈ ।
ETV Bharat Logo

Copyright © 2025 Ushodaya Enterprises Pvt. Ltd., All Rights Reserved.