ਜਲੰਧਰ: ਆਉਣ ਵਾਲੀ 21 ਮਾਰਚ ਦਿਨ ਐਤਵਾਰ ਨੂੰ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪ ਕਿਸਾਨ ਮਹਾਂ ਸੰਮੇਲਨ ਬਾਘਾਪੁਰਾਣਾ ਵਿਖੇ ਇਹ ਸਮਾਗਮ ਕਰੇਗੀ। ਇਸ ਦੀ ਜਾਣਕਾਰੀ ਆਪ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਇਹ ਪ੍ਰੈਸ ਕਾਨਫੰਰਸ ਜਲੰਧਰ ਦੇ ਯਾਦਗਾਰ ਹਾਲ ਵਿਖੇ ਹੋਈ ਤੇ ਇਸ ਵਿੱਚ ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅਤੇ ਆਪ ਦੇ ਹੋਰ ਮੁੱਖ ਕਾਰਜਕਰਤਾ ਵੀ ਮੌਜੂਦ ਸਨ। ਆਪ ਨੇ ਇਹ ਪ੍ਰੈਸ ਕਾਨਫਰੰਸ ਲੰਘੇ ਦਿਨੀਂ ਪੰਜਾਬ ਵਿੱਚ ਹੋਈਆਂ ਇਲੈਕਸ਼ਨਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਸ ਸਬੰਧੀ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਇਲੈਕਸ਼ਨ ਵਿੱਚ ਜੋ ਪੰਜਾਬ ਵਿੱਚ ਆਪ ਦੇ ਕਾਰਜਕਰਤਾਵਾਂ ਨੇ ਆਪਣੀ ਭੂਮਿਕਾ ਦਿਖਾਈ ਹੈ ਉਹ ਕਾਬਿਲੇ ਤਾਰੀਫ਼ ਅਤੇ 67 ਜਿੱਤੇ ਹਨ ਅਤੇ ਜੋ ਹਾਰੇ ਵੀ ਹਨ ਉਹ ਉਨ੍ਹਾਂ ਦੇ ਵੀ ਨਾਲ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਆਸ਼ਾ ਕਰਦੇ ਹਨ ਕਿ ਉਹ ਲੋਕਾਂ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਆਉਣ ਵਾਲੇ ਇਲੈਕਸ਼ਨਾਂ ਵਿੱਚ ਵੀ ਆਪਣਾ ਖਾਸਾ ਅਸਰ ਦਿਖਾਏਗੀ।
ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ ਪਰ ਕੇਂਦਰ ਸਰਕਾਰ ਦਾ ਰਵੱਈਆ ਬਹੁਤ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜਿੱਦ ਛੱਡ ਕੇ ਕਿਸਾਨਾਂ ਦੇ ਹੱਕ ਦੀ ਆਵਾਜ਼ ਨੂੰ ਸੁਣਨਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਇਹ ਮੰਗ ਪੂਰੀ ਨਹੀਂ ਹੋ ਜਾਂਦੀਆਂ ਉਹ ਕਿਸਾਨਾਂ ਦੇ ਨਾਲ ਹਰ ਦਮ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਜਿਸ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਅਤੇ ਵਾਲੰਟੀਅਰ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਾੜੇ ਵਿੱਚ ਲੈਂਦੇ ਹੋਏ ਉਨ੍ਹਾਂ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਕਾਂਗਰਸ ਦੇ ਨਹੀਂ ਬਲਕਿ ਬੀਜੇਪੀ ਦੇ ਮੁੱਖ ਮੰਤਰੀ ਹਨ ਉਹ ਬੀਜੇਪੀ ਦੀ ਬੋਲੀ ਬੋਲ ਰਹੇ ਹਨ ਅਤੇ ਉਨ੍ਹਾਂ ਵਰਗੇ ਹੀ ਕੰਮ ਕਰ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੀ 21 ਮਾਰਚ ਨੂੰ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਸਾਨ ਮਹਾਂ ਸੰਮੇਲਨ ਬਾਘਾਪੁਰਾਣਾ ਵਿਖੇ ਦਿਨ ਐਤਵਾਰ ਜ਼ਿਲ੍ਹਾ ਮੋਗਾ ਵਿੱਚ ਇਹ ਸਮਾਗਮ ਰੱਖਿਆ ਗਿਆ ਹੈ। ਇਸ ਵਿੱਚ ਉਹ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਸੱਦਾ ਦਿੰਦੇ ਹਨ ਅਤੇ ਉਨ੍ਹਾਂ ਦਾ ਕੇਂਦਰ ਸਰਕਾਰ ਨੂੰ ਕਹਿਣਾ ਹੈ ਕਿ ਉਹ ਇੰਨੇ ਬੇਰਹਿਮ ਨਾ ਬਣਨ, ਤੇ ਇਨ੍ਹਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਿਸ ਲੈ ਦਿੱਤਾ ਜਾਵੇ।