ਜਲੰਧਰ: ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਨੂੰ ਲੈ ਕੇ ਜਲੰਧਰ ਦੀ ਪੁਲਿਸ (police) ਨੇ ਇਕ ਮੁਲਜ਼ਮ ਨੂੰ ਚਾਰ ਗ੍ਰਾਮ ਹੈਰੋਇਨ (Heroin)ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਅਸ਼ਵਨੀ ਕੁਮਾਰ ਨੇ ਦੱਸਿਆ ਹੈ ਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਦੀ ਪਹਿਚਾਣ ਪਾਰਸ ਉਰਫ ਬਿੱਲੂ ਨੂੰ ਸ਼ੇਰ ਸਿੰਘ ਕਾਲੋਨੀ ਵਿਚੋਂ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਇਸ ਦੌਰਾਨ ਸ਼ੱਕ ਦੇ ਆਧਾਰ ਇਕ ਵਿਅਕਤੀ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 4 ਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ।
ਇਹ ਵੀ ਪੜੋ:live corona update: ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,52,734 ਨਵੇਂ ਕੇਸ, 3,128 ਮੌਤਾਂ