ETV Bharat / state

ਮੇਘਾਲਿਆ ਦੇ ਗਵਰਨਰ ਸੱਤਪਾਲ ਮਲਿਕ ਦਾ ਸਨਮਾਨ, ਪੰਜਾਬੀਆਂ ਲਈ ਕਹਿ ਦਿੱਤੀਆਂ ਵੱਡੀਆਂ ਗੱਲਾਂ - ਕਿਸਾਨਾਂ ਦੀ ਸ਼ਹੀਦੀ

ਸੱਤਪਾਲ ਮਲਿਕ ਜਲੰਧਰ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ (Martyrdom of farmers) ਸਮਾਰੋਹ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਬਾਰੇ ਅਵਗਤ ਕਰਾਇਆ ਸੀ।

ਮੇਘਾਲਿਆ ਦੇ ਗਵਰਨਰ ਸੱਤਪਾਲ ਮਲਿਕ ਦਾ ਸਨਮਾਨ
ਮੇਘਾਲਿਆ ਦੇ ਗਵਰਨਰ ਸੱਤਪਾਲ ਮਲਿਕ ਦਾ ਸਨਮਾਨ
author img

By

Published : Aug 7, 2022, 11:09 AM IST

ਜਲੰਧਰ: ਮੇਘਾਲਿਆ ਦੇ ਗਵਰਨਰ (Governor of Meghalaya) ਸੱਤਪਾਲ ਮਲਿਕ ਜਲੰਧਰ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ (Martyrdom of farmers) ਸਮਾਰੋਹ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਬਾਰੇ ਅਵਗਤ ਕਰਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੱਲ ਮੰਨ ਕੇ ਨਰਿੰਦਰ ਮੋਦੀ (Prime Minister Narendra Modi) ਨੇ ਇਹ ਖਰੂਦ ਵਾਪਸ ਲਏ, ਪਰ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ।

ਉਨ੍ਹਾਂ ਕਿਹਾ ਕਿ ਅੱਜ ਵੀ ਐੱਮ.ਐੱਸ.ਪੀ. ਪਹਿਲਾਂ ਮੁੱਦਾ ਕੇਂਦਰ ਸਰਕਾਰ ਦੇ ਅੱਗ ਖੜ੍ਹਾ ਹੈ । ਉਨ੍ਹਾਂ ਕਿਹਾ ਕਿ ਇਸ ਅੰਦਲੋਨ ਵਿੱਚ 700 ਕਿਸਾਨ ਸ਼ਹੀਦ ਹੋ ਗਏ ਸਨ, ਪਰ ਇਹ ਗੱਲ ਕਿਸੇ ਨੇ ਨਹੀਂ ਕੀਤੀ। ਉਨ੍ਹਾਂ ਨੇ ਨੌਜਵਾਨਾਂ ਦੀ ਚਾਰ ਸਾਲ ਦੀ ਫ਼ੌਜ ਵਿੱਚ ਨੌਕਰੀ ਅਗਨੀਪਥ ਸਕੀਮ ਨੂੰ ਵੀ ਗ਼ਲਤ ਠਹਿਰਾਇਆ ਅਤੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ।

ਮੇਘਾਲਿਆ ਦੇ ਗਵਰਨਰ ਸੱਤਪਾਲ ਮਲਿਕ ਦਾ ਸਨਮਾਨ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ (farmers) ਦੀ ਤਕਲੀਫ਼ ਨਾਲ ਕੋਈ ਕੀ ਲੈਣਾ ਦੇਣਾ ਨਹੀਂ। ਉਨ੍ਹਾਂ ਨੂੰ ਜਦ ਇਹ ਪੁੱਛਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ‘ਤੇ ਕੋਈ ਐਕਸ਼ਨ ਵੀ ਲਿਆ ਜਾ ਸਕਦਾ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ, ਬਲਕਿ ਹਮੇਸ਼ਾ ਆਪਣਾ ਅਸਤੀਫਾ ਆਪਣੀ ਜੇਬ ਵਿੱਚ ਰੱਖਦੇ ਹਨ। ਜਿਸ ਨਾਲ ਕਿ ਉਹ ਕਿਸਾਨਾਂ ਦੀ ਲੜਾਈ ਲੜਦੇ ਰਹੇ ਅਤੇ ਮੈਂ ਅੱਗੇ ਵੀ ਲੜਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਦਿੱਲੀ ਵਿਖੇ ਕਿਸਾਨਾਂ (farmers) ‘ਤੇ ਹੋਏ ਪਰਚੇ ਵਾਪਸ ਨਹੀਂ ਲਏ, ਜਿਸ ਦਾ ਉਹ ਵਿਰੋਧ ਕਰਦੇ ਹਨ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਇਹ ਕੇਂਦਰ ਸਰਕਾਰ ਕਿਸਾਨਾਂ ਨਾਲ ਨਫ਼ਰਤ ਕਰਦੀ ਹੈ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਅਤੇ ਖ਼ਾਸਕਰ ਈ.ਡੀ. ਬਾਰੇ ਵੀ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਏਜੰਸੀਆਂ ਦਾ ਆਪਣੇ ਹਿਸਾਬ ਨਾਲ ਇਸਤੇਮਾਲ ਕਰਦੀ ਹੈ ਅਤੇ ਇਨ੍ਹਾਂ ਦੇ ਜ਼ਰੀਏ ਜਿਸ ਨੂੰ ਚਾਹੇ ਉਸ ਨੂੰ ਦਬਾਅ ਦਿੰਦੀ ਹੈ।

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਿਸਾਨੀ ਅੰਦੋਲਨ ਦੇ ਜ਼ਰੀਏ ਕੇਂਦਰ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਭਾਜਪਾ ਨੂੰ ਵੋਟ ਨਾ ਪਾਉਣ।

ਇਹ ਵੀ ਪੜ੍ਹੋ:Vice President Election: ਜਗਦੀਪ ਧਨਖੜ ਹੋਣਗੇ ਅਗਲੇ ਉਪ ਰਾਸ਼ਟਰਪਤੀ , ਵਧਾਈ ਦੇਣ ਪਹੁੰਚੇ ਮੋਦੀ-ਨੱਡਾ

ETV Bharat Logo

Copyright © 2025 Ushodaya Enterprises Pvt. Ltd., All Rights Reserved.