ਜਲੰਧਰ: ਫਿਲੌਰ ਵਿੱਚ ਦੋ ਧਿਰਾਂ ਦੇ 6 ਲੋਕਾਂ ਨੇ ਬਾਜ਼ਾਰ ਵਿੱਚ ਸ਼ਰੇਆਮ ਗੁੰਡਾਗਰਦੀ ਕਰਦਿਆਂ ਇਕ ਦੂਜੇ ਨਾਲ ਹੱਥੋਪਾਈ ਕੀਤੀ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਜਿਸ ਬਾਜ਼ਾਰ ਦੀ ਇਹ ਘਟਨਾ ਵਾਪਰੀ ਹੈ ਉਸ ਤੋਂ ਮਹਿਜ਼ 50 ਮੀਟਰ ਦੀ ਦੂਰੀ ਉੱਤੇ ਪੁਲਿਸ ਥਾਣਾ ਹੈ। ਪੁਲਿਸ ਜਦੋਂ ਘਟਨਾ ਵਾਲੀ ਥਾਂ ਪੁੱਜੀ ਤਾਂ ਸਾਰੇ ਨੌਜਵਾਨ ਉੱਥੋਂ ਫਰਾਰ ਹੋ ਗਏ ਪਰ ਇਕ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਇਹ ਸਾਰੀ ਘਟਨਾਕ ਬਾਜ਼ਾਰ ਦੀ ਇੱਕ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਸਾਫ਼ ਹੋ ਜਾਂਦਾ ਹੈ ਇਨ੍ਹਾਂ ਲੋਕਾਂ ਨੂੰ ਕਾਨੂੰਨ ਅਤੇ ਪੁਲਿਸ ਦਾ ਕੋਈ ਡਰ ਨਹੀਂ ਹੈ। ਥਾਣਾ ਫਿਲੌਰ ਦੇ ਐਸਐਚਓ ਨੂੰ ਜਿਵੇਂ ਹੀ ਪਤਾ ਲੱਗਿਆ ਕਿ ਬਾਜ਼ਾਰ ਵਿੱਚ ਲੜਾਈ ਝਗੜਾ ਹੋ ਰਿਹਾ ਹੈ ਉਹ ਤੁਰੰਤ ਆਪਣੀ ਟੀਮ ਨਾਲ ਘਟਨਾ ਵਾਲੀ ਥਾਂ ਪਹੁੰਚ ਗਏ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਬਾਕੀ ਭੱਜੇ ਨੌਜਵਾਨਾਂ ਨੂੰ ਵੀ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ।