ਜਲੰਧਰ: ਬਿਜਲੀ ਦੇ ਬਿੱਲ ਨੂੰ ਲੈ ਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਕੌਰ ਅਤੇ ਦਿਹਾਤੀ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਮਾਡਲ ਟਾਊਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ।
ਆਪ ਆਗੂ ਰਾਜਵਿੰਦਰ ਕੌਰ ਅਤੇ ਪ੍ਰੇਮ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਘਰ-ਘਰ ਤੱਕ ਪਹੁੰਚਾਏਗੀ ਜਿਸ ਦੇ ਲਈ ਡੇਢ ਸੌ ਤੋਂ ਵੱਧ ਵਾਲੰਟੀਅਰ ਅਤੇ ਆਗੂਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਦੇ ਗਠਨ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਜਲੀ ਅੰਦੋਲਨ ਦੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਮੁਹੱਲੇ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਵਿੱਚ ਸੂਬੇ ਦੀ ਮਹਿੰਗੀ ਬਿਜਲੀ ਦੇ ਖ਼ਿਲਾਫ਼ ਜਨ ਅੰਦੋਲਨ ਖੜ੍ਹਾ ਹੋਵੇਗਾ।
ਰਾਜਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਵਿਡ ਸਾਵਧਾਨੀਆਂ ਨੂੰ ਮੁੱਖ ਰੱਖਦੇ ਹੋਏ 16 ਹਜ਼ਾਰ ਤੋਂ ਜ਼ਿਆਦਾ ਛੋਟੀ ਜਨਸਭਾ ਕਰਨਗੇ ਅਤੇ ਬਿਜਲੀ ਦੇ ਬਿੱਲ ਸਾੜ ਕੇ ਮਹਿੰਗੇ ਬਿਜਲੀ ਦੇ ਬਿੱਲਾਂ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਦਾ ਸਹਾਰਾ ਲੈ ਰਹੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸਰਕਾਰ ਮੁਫ਼ਤ ਅਤੇ ਸਸਤੀ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ।