ETV Bharat / state

ਜਲੰਧਰ ਵਿੱਚ ਖੇਤੀ ਆਰਡੀਨੈਂਸਾ ਵਿਰੁੱਧ ਪੰਜਾਬ ਬੰਦ ਦਾ ਅਸਰ, ਕਿਸਾਨ ਜਥੇਬੰਦੀਆਂ ਦੇ ਸਮਰਥਨ 'ਚ ਸਫ਼ਾਈ ਯੂਨੀਅਨ - ਕਿਸਾਨਾਂ ਵੱਲੋਂ ਗੱਡੀਆਂ ਟਰੈਕਟਰਾਂ ਉੱਤੇ ਰੈਲੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸਦਾ ਦਿਤਾ ਗਿਆ ਸੀ। ਇਸ ਦੇ ਚੱਲਦੇ ਜਲੰਧਰ ਵਿੱਚ ਇਸ ਦਾ ਖਾਸਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਫ਼ੋਟੋ
ਫ਼ੋਟੋ
author img

By

Published : Sep 25, 2020, 1:04 PM IST

ਜਲੰਧਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚੱਲਦਿਆਂ ਅੱਜ ਜਲੰਧਰ ਵਿੱਚ ਇਸ ਦਾ ਖਾਸਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਦੇ ਫਗਵਾੜਾ ਗੇਟ ਬਾਜ਼ਾਰ ਦੀ ਸਾਰੀਆਂ ਦੁਕਾਨਾਂ ਬੰਦ ਹਨ ਅਤੇ ਕਿਸਾਨਾਂ ਵੱਲੋਂ ਗੱਡੀਆਂ ਟਰੈਕਟਰਾਂ ਉੱਤੇ ਰੈਲੀ ਕੱਢ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵੀਡੀਓ

ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪੁਲੀਟੀਕਲ ਪਾਰਟੀਆਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਅਤੇ ਕਈ ਲੋਕ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਉੱਤੇ ਉੱਤਰੇ ਹਨ ਅਤੇ ਉਹ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਜਲੰਧਰ ਦੇ ਕਾਰਪੋਰੇਸ਼ਨ ਚੌਂਕ ਉੱਤੇ ਸਫ਼ਾਈ ਮੁਲਾਜ਼ਮਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਅੱਜ ਧਰਨਾ ਪ੍ਰਦਰਸ਼ਨ ਕੀਤਾ ਹੈ। ਸਫ਼ਾਈ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਦੇ ਲਈ ਇਹ ਆਰਡੀਨੈਂਸ ਪਾਸ ਕੀਤਾ ਹੈ। ਇਹ ਸਰਾਸਰ ਗ਼ਲਤ ਹੈ। ਸਰਕਾਰ ਨੂੰ ਇਸ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਨਾਭਾ ਯੂਥ ਕਾਂਗਰਸ ਦੇ ਵਰਕਰਾਂ ਨੇ ਕੈਂਡਲ ਮਾਰਚ ਕੱਢ ਕੀਤਾ ਖੇਤੀ ਬਿੱਲਾਂ ਦਾ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.